ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ ਦੇ ਖ਼ਿਲਾਫ਼ ਵਿਜੀਲੈਂਸ ਨੇ ਕਸਿਆ ਸ਼ਿਕੰਜਾ
ਗਗਨਦੀਪ ਸਿੰਘ ਅਹੂਜਾ , 19 ਦਸੰਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ ਦੇ ਖ਼ਿਲਾਫ਼ ਵਿਜੀਲੈਂਸ ਨੇ ਆਪਣਾ ਸ਼ਿਕੰਜਾ ਕੱਸ ਲਿਆ ਹੈ। ਹਾਸਿਲ ਜਾਣਕਾਰੀ ਮੁਤਾਬਕ ਸਰਹਿੰਦ ਰੋਡ ਸਥਿਤ ਮੈਰਿਜ ਪੈਲਸ ਅਲਕਾਜ਼ਾਰ ਅਤੇ ਨਾਭਾ ਰੋਡ 'ਤੇ ਸਥਿਤ ਮਾਲ ਗ੍ਰੈਂਡ ਰੀਗਲ 'ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ, ਇਹ ਦੋਵੇਂ ਜਾਇਦਾਦਾਂ ਚਾਹਲ ਨਾਲ ਸਬੰਧਤ ਹਨ। ਦੱਸਿਆ ਜਾ ਰਿਹਾ ਕਿ ਸਰੋਤਾਂ ਤੋਂ ਵੱਧ ਆਮਦਨ ਦੀ ਸ਼ਿਕਾਇਤ 'ਤੇ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿੱਥੇ ਅਲਕਾਜ਼ਾਰ ਪੈਲਸ 'ਚ ਤਾਲਾ ਲਗਣ ਕਰਕੇ ਟੀਮ ਨੂੰ ਖਾਲੀ ਹੱਥ ਪਰਤਣਾ ਪਿਆ ਉੱਥੇ ਹੀ ਗ੍ਰੈਂਡ ਰੀਗਲ 'ਚ ਜਾਂਚ ਜਾਰੀ ਹੈ। ਦੱਸਿਆ ਜਾ ਰਿਹਾ ਕਿ ਵਿਜੀਲੈਂਸ ਦੀ ਟੀਮ ਦੀ ਅਗਵਾਈ ਡੀਐਸਪੀ ਸਤਪਾਲ ਸ਼ਰਮਾ ਵੱਲੋਂ ਕੀਤੀ ਜਾ ਰਹੀ ਹੈ।
- PTC NEWS