Sun, May 5, 2024
Whatsapp

ਹਵਾਈ ਯਾਤਰਾ ਦੌਰਾਨ ਮਾਸਕ ਪਹਿਨਣਾ ਹੁਣ ਜ਼ਰੂਰੀ ਨਹੀਂ : ਸਰਕਾਰ View in English

Written by  Jasmeet Singh -- November 16th 2022 07:53 PM -- Updated: November 16th 2022 07:57 PM
ਹਵਾਈ ਯਾਤਰਾ ਦੌਰਾਨ ਮਾਸਕ ਪਹਿਨਣਾ ਹੁਣ ਜ਼ਰੂਰੀ ਨਹੀਂ : ਸਰਕਾਰ

ਹਵਾਈ ਯਾਤਰਾ ਦੌਰਾਨ ਮਾਸਕ ਪਹਿਨਣਾ ਹੁਣ ਜ਼ਰੂਰੀ ਨਹੀਂ : ਸਰਕਾਰ

ਨਵੀਂ ਦਿੱਲੀ, 16 ਨਵੰਬਰ: ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਹਵਾਈ ਯਾਤਰਾ ਦੌਰਾਨ ਮਾਸਕ ਪਹਿਨਣਾ ਹੁਣ ਤੋਂ ਲਾਜ਼ਮੀ ਨਹੀਂ ਹੈ ਪਰ ਕਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ ਘਟਣ ਦੇ ਬਾਵਜੂਦ ਯਾਤਰੂਆਂ ਨੂੰ ਇਨ੍ਹਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਐਡਵੋਕੇਟ ਧਾਮੀ ਨੇ ਹਰਿਆਣਾ ’ਚ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਪੋਸਟਰਾਂ ਦੀ ਵਿਰੋਧਤਾ ਦਾ ਲਿਆ ਨੋਟਿਸ

ਹੁਣ ਤੱਕ ਫਲਾਈਟ 'ਚ ਸਫਰ ਕਰਦੇ ਸਮੇਂ ਮਾਸਕ ਦੀ ਵਰਤੋਂ ਲਾਜ਼ਮੀ ਸੀ। ਸਾਰੀਆਂ ਏਅਰਲਾਈਨ ਕੰਪਨੀਆਂ ਨੂੰ ਜਾਰੀ ਕੀਤੇ ਗਏ ਇੱਕ ਸੰਚਾਰ ਵਿੱਚ ਮੰਤਰਾਲੇ ਨੇ ਕਿਹਾ ਕਿ ਇਹ ਫੈਸਲਾ ਕੋਵਿਡ19 ਪ੍ਰਬੰਧਨ ਪ੍ਰਤੀਕ੍ਰਿਆ ਪ੍ਰਤੀ ਸਰਕਾਰ ਦੀ ਨੀਤੀ ਦੇ ਅਨੁਸਾਰ ਲਿਆ ਗਿਆ ਹੈ।


ਇਸ ਵਿੱਚ ਅੱਗੇ ਕਿਹਾ, "ਇਸ ਤੋਂ ਬਾਅਦ ਉਡਾਣਾਂ ਵਿੱਚ ਸਿਰਫ ਇਹ ਜ਼ਿਕਰ ਕੀਤਾ ਜਾ ਸਕਦਾ ਹੈ ਕਿ ਕੋਵਿਡ19 ਮਹਾਂਮਾਰੀ ਦੇ ਖਤਰੇ ਦੇ ਮੱਦੇਨਜ਼ਰ, ਸਾਰੇ ਯਾਤਰੀਆਂ ਵੱਲੋਂ ਮਾਸਕ ਪਹਿਨਣ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।"

ਤਾਜ਼ਾ ਅਧਿਕਾਰਤ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 7,561 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.02 ਫੀਸਦੀ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.79 ਫੀਸਦੀ ਹੈ।

ਇਹ ਵੀ ਪੜ੍ਹੋ: ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ 'ਤੇ ਮਾਮਲਾ ਦਰਜ

ਦੇਸ਼ ਵਿੱਚ ਹੁਣ ਤੱਕ ਕੁੱਲ 4,41,28,580 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ, ਜਦੋਂ ਕਿ ਕੋਵਿਡ19 ਤੋਂ ਮੌਤ ਦਰ 1.19 ਫੀਸਦੀ ਹੈ।

- PTC NEWS

Top News view more...

Latest News view more...