Sun, May 31, 2026
Whatsapp

Weather Today: ਪੰਜਾਬ 'ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਦੋ ਦਿਨਾਂ ਤੱਕ ਹੀਟ ਵੇਵ ਦਾ ਰੈੱਡ ਅਲਰਟ ਹੋਇਆ ਜਾਰੀ

ਪੰਜਾਬ 'ਚ ਨੌਟਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ।

Reported by:  PTC News Desk  Edited by:  Amritpal Singh -- May 28th 2024 08:26 AM
Weather Today: ਪੰਜਾਬ 'ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਦੋ ਦਿਨਾਂ ਤੱਕ ਹੀਟ ਵੇਵ ਦਾ ਰੈੱਡ ਅਲਰਟ ਹੋਇਆ ਜਾਰੀ

Weather Today: ਪੰਜਾਬ 'ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਦੋ ਦਿਨਾਂ ਤੱਕ ਹੀਟ ਵੇਵ ਦਾ ਰੈੱਡ ਅਲਰਟ ਹੋਇਆ ਜਾਰੀ

Punjab Weather: ਪੰਜਾਬ 'ਚ ਨੌਟਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਉਮੀਦ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਵਿੱਚ ਦੋ ਦਿਨ ਹੋਰ ਨੌਟਪਾ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੌਰਾਨ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ ਹੈ, ਜੋ ਕਿ 21 ਮਈ 1978 ਦੇ ਤਾਪਮਾਨ ਨਾਲੋਂ 0.7 ਡਿਗਰੀ ਵੱਧ ਹੈ। ਇਸ ਦਿਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 47.7 ਡਿਗਰੀ ਦਰਜ ਕੀਤਾ ਗਿਆ ਸੀ।


ਇਸ ਦੇ ਨਾਲ ਹੀ ਬਠਿੰਡਾ ਤੋਂ ਬਾਅਦ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 47.1 ਡਿਗਰੀ ਰਿਹਾ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਦਾ ਤਾਪਮਾਨ 45.7 ਡਿਗਰੀ, ਫ਼ਰੀਦਕੋਟ ਦਾ 45.6 ਡਿਗਰੀ, ਅੰਮ੍ਰਿਤਸਰ ਦਾ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ ਹੈ।


- PTC NEWS

Electrical Saftey authority

Top News view more...

Latest News view more...

PTC NETWORK
PTC NETWORK