Punjab Weather Alert: ਪੰਜਾਬ ’ਚ ਦੇਰ ਰਾਤ ਮੀਂਹ ਤੇ ਤੂਫਾਨ ਨੇ ਦਿੱਤੀ ਦਸਤਕ, ਜਾਣੋ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ
Punjab Weather Alert: ਤਪਦੀ ਗਰਮੀ ਦੇ ਵਿਚਾਲੇ ਬੁੱਧਵਾਰ ਦੀ ਦੇਰ ਰਾਤ ਪੰਜਾਬ ਦੇ ਕਈ ਜ਼ਿਲਿਆਂ 'ਚ ਤੂਫਾਨ ਨੇ ਦਸਤਕ ਦਿੱਤੀ। ਤੂਫਾਨ ਆਉਂਦੇ ਹੀ ਬਿਜਲੀ ਗੁੱਲ ਹੋ ਗਈ। ਤੂਫਾਨ ਤੋਂ ਕੁਝ ਦੇਰ ਬਾਅਦ ਮੀਂਹ ਵੀ ਸ਼ੁਰੂ ਹੋ ਗਿਆ। ਜਿਸ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਤਾਂ ਰਾਹਤ ਮਿਲੀ ਪਰ ਕਈ ਥਾਵਾਂ ’ਤੇ ਤੂਫਾਨ ਕਾਰਨ ਨੁਕਸਾਨ ਵੀ ਹੋਇਆ।
ਤੂਫਾਨ ਕਾਰਨ ਕੰਧਾਂ ਤੇ ਦਰੱਖਤ ਡਿੱਗੇ
ਸੂਬੇ ਦੇ ਜ਼ਿਲ੍ਹਾ ਬਠਿੰਡਾ ਵਿੱਚ ਬੁੱਧਵਾਰ ਰਾਤ ਨੂੰ ਆਏ ਤੇਜ਼ ਤੂਫ਼ਾਨ ਕਾਰਨ ਜ਼ਿਲ੍ਹੇ ਭਰ ਵਿੱਚ ਕਈ ਕੰਧਾਂ ਅਤੇ ਦਰੱਖਤ ਡਿੱਗ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਕਈ ਘਰਾਂ ਦੀਆਂ ਕੰਧਾਂ ਟੁੱਟ ਗਈਆਂ ਅਤੇ ਥਾਂ-ਥਾਂ ਤੋਂ ਦਰੱਖਤ ਡਿੱਗ ਪਏ। ਇਸ ਤੋਂ ਇਲਾਵਾ ਤਲਵੰਡੀ ਸਾਬੋ ਮਲਕਾਣਾ ਰੋਡ ਬੰਦ ਹੋ ਗਿਆ ਹੈ। ਸੜਕਾਂ ਤੇ ਦਰੱਖਤ ਅਤੇ ਬਿਜਲੀ ਦੇ ਖੰਭੇ ਟੁੱਟਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲ ਆ ਰਹੀ ਹੈ। ਇਲਾਕੇ ’ਚ ਬਿਜਲੀ ਵੀ ਕਾਫੀ ਪ੍ਰਭਾਵਿਤ ਹੋਈ ਹੈ।
ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ
ਦੂਜੇ ਪਾਸੇ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਮਸ ਵਿਭਾਗ ਵੱਲੋਂ ਪਹਿਲਾਂ ਹੀ ਆਉਣ ਵਾਲੇ ਦੋ ਦਿਨਾਂ ਦੇ ਲਈ ਹਨੇਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ। ਇਸ ਤੋਂ ਇਲਾਵਾ ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਹਰਿਆਣਾ-ਪੰਜਾਬ ਦੇ ਕਈ ਜ਼ਿਲਿਆਂ 'ਚ ਬੱਦਲ ਛਾਏ ਰਹਿਣਗੇ ਤਾਂ ਕੁਝ ਥਾਵਾਂ 'ਤੇ ਹਲਕਾ ਮੀਂਹ ਵੀ ਪੈ ਸਕਦਾ ਹੈ।
ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਨੇ ਦਿੱਤੀ ਰੈਗੂਲਰ ਜ਼ਮਾਨਤ
- PTC NEWS