ਪਾਰਲੀਮੈਂਟ 'ਚ ਹਮਲਾ ਹੋਏ ਤਾਂ ਦੋਸ਼ੀਆਂ ਨੂੰ ਘਰਾਂ 'ਚੋਂ ਗ੍ਰਿਫ਼ਤਾਰ ਕੀਤਾ ਪਰ ਬੇਅਦਬੀ ਮਾਮਲੇ 'ਚ ਸਰਕਾਰਾਂ ਫੇਲ: ਜਥੇਦਾਰ ਗਿਆਨੀ ਰਘਬੀਰ ਸਿੰਘ
Punjab News: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਬੇਅਦਬੀਆਂ ਕਰਨ ਅਤੇ ਕਰਾਉਣ ਵਾਲਿਆਂ ਨੂੰ ਸੰਗਤ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਚਿੰਤਾ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰਾਂ ਤੇ ਪ੍ਰਸ਼ਾਸਨ ਬੇਅਦਬੀ ਕਰਨ ਵਾਲਿਆਂ ਦੇ ਪਿੱਛੇ ਦੀਆਂ ਤਾਕਤਾਂ ਨੂੰ ਸਾਹਮਣੇ ਨਹੀਂ ਲਿਆ ਰਹੀਆਂ।
ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੀ ਅੱਜ ਤੱਕ ਪਛਾਣ ਨਹੀਂ ਕੀਤੀ ਗਈ ਪਰ ਸੰਸਦ ਭਵਨ ਦੀ ਘਟਨਾ ਵਾਲੇ ਦੋਸ਼ੀਆਂ ਦੇ ਘਰਾਂ ਤੱਕ ਪੁਲਿਸ ਪ੍ਰਸ਼ਾਸਨ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨੂੰ ਜਾਣ ਬੁੱਝ ਕੇ ਇਨਸਾਫ਼ ਨਹੀਂ ਦੇ ਰਹੀਆਂ।
- PTC NEWS