Tue, Dec 23, 2025
Whatsapp

ਚੰਡੀਗੜ੍ਹ ’ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਨਸ਼ੇੜੀਆਂ ਵੱਲੋਂ ਕੀਤੀ ਜਾ ਰਹੀ ਸੀ ਲੁੱਟਖੋਹ

ਚੰਡੀਗੜ੍ਹ ਦੀ ਮੌਲੀ ਜਾਗਰਣ ਕਲੋਨੀ ਵਿਖੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਨੌਜਵਾਨ ਦਾ ਭਰਾ ਵੀ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Reported by:  PTC News Desk  Edited by:  Aarti -- December 31st 2022 11:21 AM
ਚੰਡੀਗੜ੍ਹ ’ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਨਸ਼ੇੜੀਆਂ ਵੱਲੋਂ ਕੀਤੀ ਜਾ ਰਹੀ ਸੀ ਲੁੱਟਖੋਹ

ਚੰਡੀਗੜ੍ਹ ’ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਨਸ਼ੇੜੀਆਂ ਵੱਲੋਂ ਕੀਤੀ ਜਾ ਰਹੀ ਸੀ ਲੁੱਟਖੋਹ

ਚੰਡੀਗੜ੍ਹ: ਚੰਡੀਗੜ੍ਹ ਦੀ ਮੌਲੀ ਜਾਗਰਣ ਕਲੋਨੀ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਤਲ ਦੀ ਇਹ ਵਾਰਦਾਤ ਬੀਤੀ ਰਾਤ ਵਾਪਰੀ। ਦੱਸ ਦਈਏ ਕਿ ਹਮਲਾਵਰਾਂ ਨੇ ਨੌਜਵਾਨ 'ਤੇ ਇੰਨੀ ਬੁਰੀ ਤਰ੍ਹਾਂ ਹਮਲਾ ਕੀਤਾ ਕਿ ਉਸ ਦੀਆਂ ਅੰਤੜੀਆਂ ਬਾਹਰ ਆ ਗਈਆਂ।

ਦੱਸਿਆ ਜਾ ਰਿਹਾ ਹੈ ਕਿ ਏਰੀਆ ਦੇ ਕੁਝ ਨਸ਼ੇੜੀ ਨੌਜਵਾਨਾਂ ਨਾਲ ਲੁੱਟਖੋਹ ਦੇ ਦੌਰਾਨ ਨੌਜਵਾਨ ਦੀ ਜਾਨ ਚੱਲੀ ਗਈ। ਮ੍ਰਿਤਕ ਦੀ ਪਛਾਣ ਆਸ਼ੀਸ਼ ਦੇ ਵਜੋ ਹੋਈ ਹੈ। ਉੱਥੇ ਹੀ ਇਸ ਹਮਲੇ ’ਚ ਨੌਜਵਾ ਦੇ ਭਰਾ ਨੂੰ ਵੀ ਸੱਟਾਂ ਆਈਆਂ ਹਨ। ਉਹ ਵੀ ਇਸ ਘਟਨਾ ਦੌਰਾਨ ਆਪਣੇ ਭਰਾ ਨਾਲ ਹੀ ਸੀ। 


ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮ੍ਰਿਤਕ ਨੌਜਵਾਨ ਦੀ ਉਮਰ ਲਗਭਗ 20 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਆਪਣੇ ਪਰਿਵਾਰ ਦੇ ਨਾਲ ਹੀ ਕਾਲੋਨੀ ’ਚ ਰਹਿ ਰਿਹਾ ਸੀ। ਇਹ ਵੀ ਪਤਾ ਲੱਗਾ ਹੈ ਕਿ ਨੌਜਵਾਨ ਭੇਲਪੁਰੀ ਦੀ ਰੇਹੜੀ ਲਗਾ ਕੇ ਉਹ ਘਰ ਦਾ ਗੁਜਾਰਾ ਕਰ ਰਿਹਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

-ਰਿਪੋਰਟਰ ਦਲਜੀਤ ਸਿੰਘ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: ਟਰੱਕ ਆਪ੍ਰੇਰਟਰਾਂ ਨੇ ਸ਼ੰਭੂ ਬੈਰੀਅਰ 'ਤੇ ਲਗਾਇਆ ਧਰਨਾ, ਆਵਾਜਾਈ ਰੁਕਣ ਕਾਰਨ ਹਫੜਾ-ਦਫੜੀ ਦਾ ਮਾਹੌਲ

- PTC NEWS

Top News view more...

Latest News view more...

PTC NETWORK
PTC NETWORK