Advertisment

ਲੁਧਿਆਣਾ 'ਚ ਕੋਰੋਨਾ ਦੇ ਇੱਕਠੇ 11 ਕੇਸ ਆਏ ਸਾਹਮਣੇ,ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ

author-image
Shanker Badra
Updated On
New Update
ਲੁਧਿਆਣਾ 'ਚ ਕੋਰੋਨਾ ਦੇ ਇੱਕਠੇ 11 ਕੇਸ ਆਏ ਸਾਹਮਣੇ,ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ
Advertisment
ਲੁਧਿਆਣਾ 'ਚ ਕੋਰੋਨਾ ਦੇ ਇੱਕਠੇ 11 ਕੇਸ ਆਏ ਸਾਹਮਣੇ,ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ:ਲੁਧਿਆਣਾ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਅੰਦਰ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਹਜ਼ੂਰ ਸਾਹਿਬ ਅਤੇ ਬਾਹਰਲੇ ਸੂਬਿਆਂ ਤੋਂ ਪਰਤੇ ਲੋਕਾਂ ਨੂੰ ਬਿਨ੍ਹਾਂ ਇਕਾਂਤਵਾਸ ਕੀਤੇ ਘਰ -ਘਰ ਪਹੁੰਚਾਉਣਾ ਬਹੁਤ ਮਹਿੰਗਾ ਪੈ ਗਿਆ ਹੈ ਅਤੇ ਉਨ੍ਹਾਂ ਦੇ ਲਗਾਤਾਰ ਪਾਜ਼ੀਟਿਵ ਪਾਏ ਜਾਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਲੁਧਿਆਣਾ 'ਚ ਕੋਰੋਨਾ ਦੇ ਇਕੱਠੇ 11 ਕੇਸ ਆਉਣ ਨਾਲ ਲੋਕਾਂ 'ਚ ਹਫ਼ੜਾ-ਦਫੜੀ ਮਚ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਿਹਤ ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਕ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ 11 ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ ਵਿੱਚੋਂ 7 ਮਰੀਜ਼ ਨਾਂਦੇੜ ਸਾਹਿਬ ਵਾਲੇ ਹਨ ਅਤੇ 4 ਮਰੀਜ਼ ਕੋਟਾ ਯੂਨੀਵਰਸਿਟੀ ਨਾਲ ਸਬੰਧਤ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਰਾਜੇਸ਼ ਬੱਗਾ ਨੇ ਕੀਤੀ ਹੈ। ਹੁਣ ਲੁਧਿਆਣਾ 'ਚ ਕੁੱਲ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 29 ਹੋ ਗਈ ਹੈ, ਜਦਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 358 ਹੋ ਗਈ ਹੈ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 358 ਦੇ ਕਰੀਬ ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਜਲੰਧਰ – 85 , ਮੋਹਾਲੀ – 65, ਪਟਿਆਲਾ – 61, ਲੁਧਿਆਣਾ – 29, ਪਠਾਨਕੋਟ – 25 , ਨਵਾਂਸ਼ਹਿਰ – 20 , ਅੰਮ੍ਰਿਤਸਰ – 14 , ਮਾਨਸਾ – 13, ਹੁਸ਼ਿਆਰਪੁਰ – 11 , ਤਰਨ ਤਾਰਨ -7 , ਕਪੂਰਥਲਾ – 6 , ਫਰੀਦਕੋਟ – 5 , ਮੋਗਾ – 4 , ਰੋਪੜ – 3, ਸੰਗਰੂਰ – 3 , ਬਰਨਾਲਾ – 2 , ਫਤਿਹਗੜ੍ਹ ਸਾਹਿਬ – 2 , ਗੁਰਦਾਸਪੁਰ- 1, ਸ੍ਰੀ ਮੁਕਤਸਰ ਸਾਹਿਬ – 1 , ਫਿਰੋਜ਼ਪੁਰ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 19 ਮੌਤਾਂ ਹੋ ਚੁੱਕੀਆਂ ਹਨ ਅਤੇ 104 ਮਰੀਜ਼ ਠੀਕ ਹੋ ਚੁੱਕੇ ਹਨ। -PTCNews-
coronavirus coronavirus-punjab
Advertisment

Stay updated with the latest news headlines.

Follow us:
Advertisment