Thu, Dec 12, 2024
Whatsapp

900 ਕਰੋੜ ਰੁਪਏ ਦੀ ਲਾਗਤ ਨਾਲ 12 ਮਿਲਕ ਪਲਾਂਟ ਸਥਾਪਤ ਕੀਤੇ ਜਾਣਗੇ : ਕੁਲਦੀਪ ਧਾਲੀਵਾਲ

Reported by:  PTC News Desk  Edited by:  Ravinder Singh -- April 21st 2022 06:43 PM
900 ਕਰੋੜ ਰੁਪਏ ਦੀ ਲਾਗਤ ਨਾਲ 12 ਮਿਲਕ ਪਲਾਂਟ ਸਥਾਪਤ ਕੀਤੇ ਜਾਣਗੇ : ਕੁਲਦੀਪ ਧਾਲੀਵਾਲ

900 ਕਰੋੜ ਰੁਪਏ ਦੀ ਲਾਗਤ ਨਾਲ 12 ਮਿਲਕ ਪਲਾਂਟ ਸਥਾਪਤ ਕੀਤੇ ਜਾਣਗੇ : ਕੁਲਦੀਪ ਧਾਲੀਵਾਲ

ਚੰਡੀਗੜ੍ਹ/ਅਨੰਦ ਸ਼ਹਿਰ (ਗੁਜਰਾਤ) : ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਤੋਂ ਉਭਾਰਨ ਅਤੇ ਪੰਜਾਬ ਨੂੰ ਇੱਕ ਹੋਰ ਚਿੱਟੀ ਕ੍ਰਾਂਤੀ ਦੇ ਮੋਹਰੀ ਵਜੋਂ ਪੇਸ਼ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫ਼ਤਰ, ਅਨੰਦ ਸ਼ਹਿਰ, ਗੁਜਰਾਤ ਵਿਖੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਧਾਲੀਵਾਲ ਨਾਲ ਦੋ ਦਿਨ ਲੰਮੀਆਂ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਇਸ ਤੋਂ ਬਾਅਦ ਐਨ.ਡੀ.ਡੀ.ਬੀ. ਦੇ ਚੇਅਰਮੈਨ ਮਨੀਸ਼ ਸ਼ਾਹ ਨੇ ਕਿਹਾ ਕਿ ਪੰਜਾਬ ਸਕਰਾਰ ਨੂੰ ਸੂਬੇ ਵਿੱਚ ਲਗਭਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟਾਂ ਨੂੰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਕੀਤੀ ਜਾਵੇਗੀ ਅਤੇ ਪੂਰਨ ਤਕਨੀਕੀ ਸਹਿਯੋਗ ਦਿੱਤਾ ਜਾਵੇਗਾ। 900 ਕਰੋੜ ਰੁਪਏ ਦੀ ਲਾਗਤ ਨਾਲ 12 ਮਿਲਕ ਪਲਾਂਟ ਸਥਾਪਤ ਕੀਤੇ ਜਾਣਗੇ : ਕੁਲਦੀਪ ਧਾਲੀਵਾਲਮੀਟਿੰਗਾਂ ਦੌਰਾਨ ਜਾਣਕਾਰੀ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਐਨ.ਡੀ.ਡੀ.ਬੀ, ਪੰਜਾਬ ਸਰਕਾਰ ਨੂੰ ਵਿੱਤੀ ਸਹਾਇਤਾ ਅਤੇ ਲੋੜੀਂਦੀ ਤਕਨੀਕੀ ਸਹਾਇਤਾ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰੇਗਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ 6,000 ਪਿੰਡਾਂ ਨੂੰ ਕਵਰ ਕਰਨ ਲਈ ਪਹਿਲਾਂ ਹੀ 11 ਮਿਲਕ ਪਲਾਂਟ ਮੌਜੂਦ ਹਨ, ਇਸ ਕਦਮ ਨਾਲ ਪੰਜਾਬ ਵਿੱਚ ਮਿਲਕ ਪਲਾਂਟਾਂ ਦੀ ਗਿਣਤੀ 23 ਹੋ ਜਾਵੇਗੀ ਅਤੇ ਸੂਬੇ ਦੇ ਕੁੱਲ 12,000 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਨਾਲ ਰੋਜ਼ਾਨਾ 10 ਲੱਖ ਲੀਟਰ ਵਾਧੂ ਦੁੱਧ ਦੀ ਖ਼ਰੀਦ ਕੀਤੀ ਜਾਵੇਗੀ। 900 ਕਰੋੜ ਰੁਪਏ ਦੀ ਲਾਗਤ ਨਾਲ 12 ਮਿਲਕ ਪਲਾਂਟ ਸਥਾਪਤ ਕੀਤੇ ਜਾਣਗੇ : ਕੁਲਦੀਪ ਧਾਲੀਵਾਲ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਇਸ ਸਹਾਇਤਾ ਤੋਂ ਇਲਾਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਅਤੇ ਡੇਅਰੀ ਕਿਸਾਨਾਂ ਨੂੰ ਸਸਤੀ ਫੀਡ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਗੰਗਾਨਗਰ ਤੇ ਕੋਲਹਾਪੁਰ ਵਿਖੇ ਸਫਲਤਾਪੂਰਵਕ ਚੱਲ ਰਹੇ ਦੋ ਪਲਾਂਟਾਂ ਦੀ ਤਰਜ ਉਤੇ ਅੰਮ੍ਰਿਤਸਰ ਵਿਖੇ 80 ਕਰੋੜ ਰੁਪਏ ਦੇ ਅਨੁਮਾਨਿਤ ਖ਼ਰਚੇ ਵਾਲਾ ਟੋਟਲ ਮਿਕਸਡ ਰਾਸ਼ਨ ਪਲਾਂਟ (ਟੀ.ਐਮ.ਆਰ) ਸਥਾਪਤ ਕੀਤਾ ਜਾਵੇਗਾ। 900 ਕਰੋੜ ਰੁਪਏ ਦੀ ਲਾਗਤ ਨਾਲ 12 ਮਿਲਕ ਪਲਾਂਟ ਸਥਾਪਤ ਕੀਤੇ ਜਾਣਗੇ : ਕੁਲਦੀਪ ਧਾਲੀਵਾਲਐਨ.ਡੀ.ਡੀ.ਬੀ ਇਸ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਇਸ ਨਾਲ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ਪੰਜਾਬ ਦੇ ਪਸ਼ੂ ਪਾਲਣ ਅਤੇ ਡੇਆਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਐਨ.ਡੀ.ਆਰ.ਆਈ. ਦੀ ਤਰਜ ਉਤੇ ਡੇਅਰੀ ਫਾਰਮਿੰਗ ਸਬੰਧੀ ਸਿਖਲਾਈ ਦੇਣ ਲਈ, ਐਨ.ਡੀ.ਡੀ.ਬੀ ਨੇ ਪੰਜਾਬ ਵਿੱਚ ਅਜਿਹੀ ਸੰਸਥਾ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ। ਪੰਜਾਬ ਦੇ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਸੂਬੇ ਦੀ ਬਿਹਤਰੀ ਵਾਲੇ ਇਨ੍ਹਾਂ ਪ੍ਰੋਜੈਕਟਾਂ ਦੀ ਸਥਾਪਨਾ ਲਈ ਸਹਾਇਤਾ ਤੇ ਪੂਰਨ ਸਹਿਯੋਗ ਦਾ ਭਰੋਸਾ ਦੇਣ ਲਈ ਐਨ.ਡੀ.ਡੀ.ਬੀ. ਦੇ ਚੇਅਰਮੈਨ ਦਾ ਧੰਨਵਾਦ ਕੀਤਾ ਹੈ। ਇਹ ਵੀ ਪੜ੍ਹੋ : ਸਾਬਕਾ ਡੀਜੀਪੀ ਤੇ ਡੀਆਈਜੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਿਲੀ ਮਨਜ਼ੂਰੀ


Top News view more...

Latest News view more...

PTC NETWORK