Fri, Apr 26, 2024
Whatsapp

ਪਟਾਕਿਆਂ ਦੀਆਂ ਦੁਕਾਨਾਂ ਲਾਉਣ ਲਈ ਆਰਜ਼ੀ ਲਾਇਸੰਸਾਂ ਦੇ ਡਰਾਅ ਸਬੰਧੀ ਜ਼ਰੂਰੀ ਜਾਣਕਾਰੀ

Written by  Jasmeet Singh -- September 30th 2022 02:29 PM
ਪਟਾਕਿਆਂ ਦੀਆਂ ਦੁਕਾਨਾਂ ਲਾਉਣ ਲਈ ਆਰਜ਼ੀ ਲਾਇਸੰਸਾਂ ਦੇ ਡਰਾਅ ਸਬੰਧੀ ਜ਼ਰੂਰੀ ਜਾਣਕਾਰੀ

ਪਟਾਕਿਆਂ ਦੀਆਂ ਦੁਕਾਨਾਂ ਲਾਉਣ ਲਈ ਆਰਜ਼ੀ ਲਾਇਸੰਸਾਂ ਦੇ ਡਰਾਅ ਸਬੰਧੀ ਜ਼ਰੂਰੀ ਜਾਣਕਾਰੀ

ਐਸ.ਏ.ਐਸ ਨਗਰ 30 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਤੇ ਡਾਇਰੈਕਟਰ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ, ਚੰਡੀਗੜ ਵੱਲੋਂ ਜਾਰੀ ਕੀਤੀ ਦਿਸ਼ਾ ਨਿਰਦੇਸ਼ ਦੀ ਰੋਸ਼ਨੀ ਵਿੱਚ ਦੀਵਾਲੀ/ਗੁਰਪੁਰਬ ਦੇ ਮੌਕੇ ਤੇ ਆਰਜ਼ੀ ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢਣ ਦੀ ਮਿਤੀ 12 ਅਕਤੂਬਰ ਨੂੰ ਦੁਪਹਿਰ 12 ਵਜੇ ਨਿਰਧਾਰਤ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਕਿਹਾ ਕਿ ਕੇਵਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚਾਹਵਾਨ ਵਿਅਕਤੀ ਪੰਜਾਬ ਸਰਕਾਰ ਦੀ ਵੈੱਬਸਾਈਟ https://punjab.gov.in/forms/ ਤੋਂ ਐਪਲੀਕੇਸ਼ਨ ਫਾਰਮ ਜੋ ਕਿ "ਟੈਂਪਰੇਰੀ ਲਾਇਸੰਸ ਫਾਰ ਸੇਲ ਆਫ ਫਾਇਰਕਰੈਕਰਸ" ਤਹਿਤ ਅਪਲੋਡ ਹੈ, ਨੂੰ ਡਾਊਨਲੋਡ ਕਰਕੇ ਮਿਤੀ 6 ਅਕਤੂਬਰ ਤੋਂ 8 ਅਕਤੂਬਰ ਤੱਕ ਆਪਣੀਆਂ ਦਰਖਾਸਤਾਂ ਰਿਹਾਇਸ਼ ਦੇ ਘੱਟੋ ਘੱਟ ਦੋ ਸਬੂਤਾਂ ਸਮੇਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵੱਖ ਵੱਖ ਸੇਵਾ ਕੇਂਦਰਾਂ ਵਿਖੇ ਪੇਸ਼ ਕਰ ਸਕਦੇ ਹਨ। ਨਿਰਧਾਰਤ ਸਮੇਂ ਤੋਂ ਬਾਅਦ ਪ੍ਰਾਪਤ ਦਰਖਾਸਤਾਂ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। -PTC News


Top News view more...

Latest News view more...