ਦੇਸ਼

ਨਰਮਦੀ ਨਦੀ 'ਚ ਡਿੱਗੀ ਯਾਤਰੀਆਂ ਨਾਲ ਭਰੀ ਮਹਾਰਾਸ਼ਟਰ ਰੋਡਵੇਜ਼ ਦੀ ਬੱਸ, 12 ਲੋਕਾਂ ਦੀ ਹੋਈ ਮੌਤ

By Riya Bawa -- July 18, 2022 12:14 pm

ਇੰਦੌਰ: MP ਦੇ ਖਰਗੋਨ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਖਰਗੋਨ ਅਤੇ ਧਾਰ ਜ਼ਿਲ੍ਹੇ ਦੀ ਸਰਹੱਦ 'ਤੇ ਨਰਮਦੀ ਨਦੀ 'ਚ ਇਕ ਬੱਸ ਡਿੱਗ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਸ ਨਾਲ ਬਚਾਅ ਕਾਰਜ ਸ਼ੁਰੂ ਹੋ ਗਿਆ ਹੈ। ਸੀਐਮ ਸ਼ਿਵਰਾਜ ਸਿੰਘ ਚੌਹਾਨ ਵੀ ਘਟਨਾ 'ਤੇ ਨਜ਼ਰ ਰੱਖ ਰਹੇ ਹਨ। ਸੀਐਮਓ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਬੱਸ ਨੂੰ ਕਰੇਨ ਰਾਹੀਂ ਬਾਹਰ ਕੱਢ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨਦੀ 'ਚੋਂ ਦੋ ਲਾਸ਼ਾਂ ਵੀ ਕੱਢੀਆਂ ਗਈਆਂ ਹਨ।

ਨਰਮਦੀ ਨਦੀ 'ਚ ਡਿੱਗੀ ਯਾਤਰੀਆਂ ਨਾਲ ਭਰੀ ਮਹਾਰਾਸ਼ਟਰ ਰੋਡਵੇਜ਼ ਦੀ ਬੱਸ, 12 ਲੋਕਾਂ ਦੀ ਹੋਈ ਮੌਤ

ਮਿਲੀ ਜਾਣਕਾਰੀ ਦੇ ਮੁਤਾਬਿਕ ਮਹਾਰਾਸ਼ਟਰ ਰੋਡਵੇਜ਼ ਦੀ ਬੱਸ ਦੇ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ 'ਚ ਖਲਘਾਟ ਸੰਜੇ ਸੇਤੂ ਤੋਂ ਡਿੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਨੂੰ ਸੁਰੱਖਿਅਤ ਬਚਾ ਲਿਆ ਗਿਆ। ਇਸ ਦੀ ਪੁਸ਼ਟੀ ਕਰਦਿਆ ਮੱਧ ਪ੍ਰਦੇਸ਼ ਦੇ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ ਇਹ ਬੱਸ ਇੰਦੌਰ ਤੋਂ ਪੁਣੇ ਜਾ ਰਹੀ ਸੀ।

ਇਹ ਵੀ ਪੜ੍ਹੋ:ਅਮਿਤ ਸ਼ਾਹ ਨੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨਾਲ ਕੀਤੀ ਮੀਟਿੰਗ

ਸੰਸਦ ਮੈਂਬਰ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਦੱਸਿਆ ਕਿ ਇਹ ਬੱਸ ਮਹਾਰਾਸ਼ਟਰ ਰੋਡਵੇਜ਼ ਦੀ ਹੈ। ਬੱਸ ਇੰਦੌਰ ਤੋਂ ਪੁਣੇ ਜਾ ਰਹੀ ਸੀ। ਇਹ ਹਾਦਸਾ ਨਰਮਦਾ ਨਦੀ ਦੇ ਪੁਲ 'ਤੇ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਜਾਂਚ ਤੋਂ ਬਾਅਦ ਸਥਿਤੀ ਸਪੱਸ਼ਟ ਹੋਵੇਗੀ। ਉਨ੍ਹਾਂ ਕਿਹਾ ਕਿ ਦਰਿਆ ਦਾ ਵਹਾਅ ਬਹੁਤ ਤੇਜ਼ ਹੈ। ਗਵਾਹਾਂ ਨੇ ਦੱਸਿਆ ਕਿ ਬੱਸ ਵਿੱਚ 50-55 ਲੋਕ ਸਵਾਰ ਸਨ।

ਨਰਮਦੀ ਨਦੀ 'ਚ ਡਿੱਗੀ ਯਾਤਰੀਆਂ ਨਾਲ ਭਰੀ ਮਹਾਰਾਸ਼ਟਰ ਰੋਡਵੇਜ਼ ਦੀ ਬੱਸ, 12 ਲੋਕਾਂ ਦੀ ਹੋਈ ਮੌਤ

-PTC News

  • Share