Advertisment

ਸ੍ਰੀ ਹਜ਼ੂਰ ਸਾਹਿਬ ਤੋਂ ਆਏ 1205 ਸ਼ਰਧਾਲੂ ਕੋਰੋਨਾ ਪਾਜ਼ੀਟਿਵ, ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੋਈ 1762

author-image
Shanker Badra
Updated On
New Update
ਸ੍ਰੀ ਹਜ਼ੂਰ ਸਾਹਿਬ ਤੋਂ ਆਏ 1205 ਸ਼ਰਧਾਲੂ ਕੋਰੋਨਾ ਪਾਜ਼ੀਟਿਵ, ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੋਈ 1762
Advertisment
ਸ੍ਰੀ ਹਜ਼ੂਰ ਸਾਹਿਬ ਤੋਂ ਆਏ 1205 ਸ਼ਰਧਾਲੂ ਕੋਰੋਨਾ ਪਾਜ਼ੀਟਿਵ, ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੋਈ 1762:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸ੍ਰੀ ਹਜ਼ੂਰ ਸਾਹਿਬ ਤੋਂ ਆਏ ਕੁੱਲ੍ਹ ਸ਼ਰਧਾਲੂਆਂ ਵਿੱਚੋਂ 31 ਫੀਸਦ ਦੀਆਂ ਰਿਪੋਰਟਾਂ ਪਾਜ਼ੀਟਿਵ ਆਈਆਂ ਹਨ।ਸ੍ਰੀ  ਹਜ਼ੂਰ ਸਾਹਿਬ ਤੋਂ ਆਏ ਹੁਣ ਤੱਕ 1205 ਸ਼ਰਧਾਲੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੌਰਾਨ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਕੁੱਲ੍ਹ 4178 ਸ਼ਰਧਾਲੂਆਂ ਵਿੱਚੋਂ ਕੇਵਲ 300 ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ1762 ਪਾਜ਼ੀਟਿਵ ਮਾਮਲੇ ਪਾਏ ਗਏ ਹਨ ,ਪੰਜਾਬ ਵਿੱਚ ਕੁੱਲ੍ਹ ਕੋਰੋਨਾ ਪੀੜਤਾਂ ਵਿੱਚੋਂ 68 ਫੀਸਦ ਸ਼ਰਧਾਲੂ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 30 ਮੌਤਾਂ ਹੋ ਚੁੱਕੀਆਂ ਹਨ ਅਤੇ 152 ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ। -PTCNews-
coronavirus coronavirus-punjab
Advertisment

Stay updated with the latest news headlines.

Follow us:
Advertisment