ਜਲੰਧਰ : 13 ਸਾਲਾ ਨਾਬਾਲਿਗ ਲੜਕੀ ਨਾਲ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ 'ਚ ਛੱਡ ਕੇ ਫਰਾਰ ਹੋਇਆ ਮੁਲਜ਼ਮ
ਜਲੰਧਰ : ਜਲੰਧਰ ਦੇ ਰਾਮਾ ਮੰਡੀ ਇਲਾਕੇ 'ਚ ਇਕ 13 ਸਾਲਾ ਲੜਕੀ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ।ਉਕਤ ਬੱਚੀ ਘਰੋਂ ਬਿਸਕੁੱਟ ਲੈਣ ਨਿਕਲੀ ਸੀ ਪਰ ਰਸਤੇ 'ਚੋਂ ਉਸ ਅਗਵਾ ਕਰ ਲਿਆ ਗਿਆ ਅਤੇ ਫਿਰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। [caption id="attachment_505214" align="aligncenter" width="300"] ਜਲੰਧਰ : 13 ਸਾਲਾ ਨਾਬਾਲਿਗ ਲੜਕੀ ਨਾਲ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ 'ਚ ਛੱਡ ਕੇ ਫਰਾਰ ਹੋਇਆ ਮੁਲਜ਼ਮ[/caption] ਜਾਣਕਾਰੀ ਅਨੁਸਾਰ ਇਲਾਕੇ 'ਚ ਹੀ ਰਹਿਣ ਵਾਲਾ ਇਕ ਨੌਜਵਾਨ ਨੇ ਆਪਣੇ ਦੋਸਤ ਨਾਲ ਮਿਲ ਕੇ ਦਿਨ-ਦਿਹਾੜੇ ਨਾਬਾਲਿਗ ਨੂੰ ਅਗਵਾ ਕਰ ਲਿਆ ਅਤੇ ਫਿਰ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ। ਇੰਨਾ ਹੀ ਨਹੀਂ ਸਗੋਂ ਮੁਲਜ਼ਮ ਬਾਅਦ 'ਚ ਨਸ਼ੇ ਦੀ ਹਾਲਤ 'ਚ ਉਸ ਨੂੰ ਰਸਤੇ 'ਚ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। [caption id="attachment_505215" align="aligncenter" width="300"] ਜਲੰਧਰ : 13 ਸਾਲਾ ਨਾਬਾਲਿਗ ਲੜਕੀ ਨਾਲ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ 'ਚ ਛੱਡ ਕੇ ਫਰਾਰ ਹੋਇਆ ਮੁਲਜ਼ਮ[/caption] ਇਸ ਸਾਰੀ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਕਤ ਕੁੜੀ ਨਸ਼ੇ ਦੀ ਹਾਲਤ 'ਚ ਘਰ ਪੁੱਜੀ। ਇਸ ਮਗਰੋਂ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਾਰਵਾਈ ਹੈ। ਇਸ ਸਮੇਂ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। [caption id="attachment_505212" align="aligncenter" width="300"] ਜਲੰਧਰ : 13 ਸਾਲਾ ਨਾਬਾਲਿਗ ਲੜਕੀ ਨਾਲ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ 'ਚ ਛੱਡ ਕੇ ਫਰਾਰ ਹੋਇਆ ਮੁਲਜ਼ਮ[/caption] ਪੀੜਤਾ ਦੇ ਮਾਂ-ਬਾਪ ਨੇ ਦੋਸ਼ ਲਗਾਇਆ ਕਿ ਮੰਗਲਵਾਰ ਨੂੰ ਉਨ੍ਹਾਂ ਦੀ ਧੀ ਘਰੋਂ ਬਿਸਕੁੱਟ ਲੈਣ ਲਈ ਨਿਕਲੀ ਸੀ ਪਰ ਘਰ ਵਾਪਸ ਨਹੀਂ ਪਰਤੀ। ਉਨ੍ਹਾਂ ਦੱਸਿਆ ਕਿ ਇਲਾਕੇ ਦਾ ਹੀ ਰਹਿਣ ਵਾਲਾ ਇਕ ਨੌਜਵਾਨ ਆਪਣੇ ਦੋਸਤਾਂ ਦੇ ਨਾਲ ਆਇਆ ਅਤੇ ਕੁੜੀ ਨਾਲ ਜ਼ਬਰਦਸਤੀ ਕਰਦੇ ਹੋਏ ਐਕਟਿਵਾ 'ਤੇ ਬਿਠਾਉਣ ਦੀ ਕੋਸ਼ਿਸ਼ ਕੀਤੀ। [caption id="attachment_505211" align="aligncenter" width="300"] ਜਲੰਧਰ : 13 ਸਾਲਾ ਨਾਬਾਲਿਗ ਲੜਕੀ ਨਾਲ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ 'ਚ ਛੱਡ ਕੇ ਫਰਾਰ ਹੋਇਆ ਮੁਲਜ਼ਮ[/caption] ਜਦੋਂ ਕੁੜੀ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਨੌਜਵਾਨਾਂ ਨੇ ਉਸ ਨੂੰ ਕੋਈ ਨਸ਼ੇ ਦੀ ਚੀਜ਼ ਸੁੰਘਾ ਦਿੱਤੀ, ਜਿਸ ਕਰਕੇ ਉਹ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਕੁੜੀ ਨੂੰ ਅਗਵਾ ਕਰਕੇ ਲੈ ਗਏ। ਇਸ ਦੀ ਸ਼ਿਕਾਇਤ ਪੁਲਸ ਥਾਣੇ ਨੂੰ ਦਿੱਤੀ ਗਈ। ਕੁੜੀ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਬੁੱਧਵਾਰ ਦੀ ਰਾਤ ਨੂੰ ਕੁੜੀ ਬੇਹੋਸ਼ੀ ਦੀ ਹਾਲਤ 'ਚ ਘਰ ਵਾਪਸ ਪਰਤੀ। [caption id="attachment_505213" align="aligncenter" width="300"] ਜਲੰਧਰ : 13 ਸਾਲਾ ਨਾਬਾਲਿਗ ਲੜਕੀ ਨਾਲ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ 'ਚ ਛੱਡ ਕੇ ਫਰਾਰ ਹੋਇਆ ਮੁਲਜ਼ਮ[/caption] ਸੂਰਿਆ ਇਨਕਲੇਵ ਥਾਣੇ ਦੇ ਐੱਸ.ਐੱਚ.ਓ. ਸੁਲੱਖਣ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਪਹਿਲਾਂ ਅਗਵਾ ਦਾ ਕੀਤਾ ਦਰਜ ਹੋ ਚੁੱਕਿਆ ਹੈ। ਕੁੜੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਮੈਡੀਕਲ ਦੀ ਰਿਪੋਰਟ ਆਉਣ ਦੇ ਬਾਅਦ ਹੀ ਜਬਰ-ਜ਼ਿਨਾਹ ਦੀ ਪੁਸ਼ਟੀ ਹੋਣ ਸਣੇ ਹੋਰ ਧਰਾਵਾਂ ਲਗਾ ਕੇ ਅਗਲੇਰੀ ਜਾਂਚ ਕੀਤੀ ਜਾਵੇਗੀ। -PTCNews