Fri, Apr 19, 2024
Whatsapp

ਪੰਜਾਬ 'ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ ਵੱਖ-ਵੱਖ ਰੈਂਕਾਂ ਦੇ 135 ਗਜ਼ਟਿਡ ਅਫ਼ਸਰ ਤਾਇਨਾਤ

Written by  Shanker Badra -- November 25th 2021 09:04 PM
ਪੰਜਾਬ 'ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ ਵੱਖ-ਵੱਖ ਰੈਂਕਾਂ ਦੇ 135 ਗਜ਼ਟਿਡ ਅਫ਼ਸਰ ਤਾਇਨਾਤ

ਪੰਜਾਬ 'ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ ਵੱਖ-ਵੱਖ ਰੈਂਕਾਂ ਦੇ 135 ਗਜ਼ਟਿਡ ਅਫ਼ਸਰ ਤਾਇਨਾਤ

ਚੰਡੀਗੜ੍ਹ : ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਲਗਭਗ 135 ਗਜ਼ਟਿਡ ਅਧਿਕਾਰੀਆਂ ਨੂੰ ਕਿਸੇ ਵੀ ਅੱਤਵਾਦੀ ਜਾਂ ਅਪਰਾਧਿਕ ਗਤੀਵਿਧੀ ਨੂੰ ਰੋਕਣ ਲਈ ਰਾਜ ਭਰ ਵਿੱਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਲਈ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਸੀਂ ਸੂਬੇ ਭਰ ਵਿੱਚ ਰਾਤ ਦੀ ਗਸ਼ਤ ਤੇਜ਼ ਕਰ ਦਿੱਤੀ ਹੈ। [caption id="attachment_552261" align="aligncenter" width="300"] ਪੰਜਾਬ 'ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ ਵੱਖ-ਵੱਖ ਰੈਂਕਾਂ ਦੇ 135 ਗਜ਼ਟਿਡ ਅਫ਼ਸਰ ਤਾਇਨਾਤ[/caption] ਦੱਸ ਦੇਈਏ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਕ੍ਰਾਈਮ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੁਲਿਸ ਫੋਰਸ ਨੂੰ ਸੂਬੇ ਭਰ ਵਿੱਚ ਰਾਤ ਦੀ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ। ਬੁੱਧਵਾਰ-ਵੀਰਵਾਰ ਰਾਤ ਨੂੰ ਉਪ ਮੁੱਖ ਮੰਤਰੀ ਨੇ ਖੁਦ ਰਾਤ ਦੀ ਗਸ਼ਤ ਲਈ ਤਾਇਨਾਤ ਗਜ਼ਟਿਡ ਅਧਿਕਾਰੀਆਂ ਨੂੰ ਅਚਾਨਕ ਫੋਨ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਹ ਆਪਣੇ ਕੰਮ 'ਤੇ ਮੌਜੂਦ ਹਨ ਜਾਂ ਨਹੀਂ। [caption id="attachment_552262" align="aligncenter" width="300"] ਪੰਜਾਬ 'ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ ਵੱਖ-ਵੱਖ ਰੈਂਕਾਂ ਦੇ 135 ਗਜ਼ਟਿਡ ਅਫ਼ਸਰ ਤਾਇਨਾਤ[/caption] ਪੰਜਾਬ ਸਰਕਾਰ ਨੇ ਰਾਤ ਦੀ ਗਸ਼ਤ ਦਾ ਕਦਮ ਅਜਿਹੇ ਸਮੇਂ ਵਿੱਚ ਚੁੱਕਿਆ ਹੈ ,ਜਦੋਂ ਸੂਬੇ ਵਿੱਚ ਹਥਿਆਰਾਂ ਸਮੇਤ ਹੈਂਡ ਗਰਨੇਡ ਅਤੇ ਟਿਫਿਨ ਬੰਬ ਬਰਾਮਦ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਸੂਬੇ ਵਿੱਚ ਸੀਆਈਏ ਨਵਾਂਸ਼ਹਿਰ ਅਤੇ ਪਠਾਨਕੋਟ ਦੀ ਛਾਉਣੀ ਖੇਤਰ ਵਿੱਚ ਹੋਏ ਦੋ ਬੰਬ ਧਮਾਕਿਆਂ ਤੋਂ ਇਲਾਵਾ ਜ਼ੀਰਾ ਇਲਾਕੇ ਵਿੱਚੋਂ ਇੱਕ ਲਾਵਾਰਸ ਹੈਂਡ ਗ੍ਰੇਨੇਡ ਬਰਾਮਦ ਹੋਇਆ ਸੀ। [caption id="attachment_552260" align="aligncenter" width="259"] ਪੰਜਾਬ 'ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ ਵੱਖ-ਵੱਖ ਰੈਂਕਾਂ ਦੇ 135 ਗਜ਼ਟਿਡ ਅਫ਼ਸਰ ਤਾਇਨਾਤ[/caption] ਡੀਜੀਪੀ ਨੇ ਦੱਸਿਆ ਕਿ ਹਰੇਕ ਪੁਲਿਸ ਪੁਲਿਸ ਜ਼ਿਲ੍ਹੇ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਹਰੇਕ ਸੈਕਟਰ ਲਈ ਡੀਐਸਪੀ ਜਾਂ ਐਸਪੀ ਰੈਂਕ ਦਾ ਇੱਕ ਗਜ਼ਟਿਡ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ, ਜੋ ਆਪਣੇ ਅਧਿਕਾਰ ਖੇਤਰ ਵਿੱਚ ਰਾਤ ਦੀ ਗਸ਼ਤ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਤਾਇਨਾਤ ਕੀਤੇ ਗਏ ਅਧਿਕਾਰੀਆਂ ਨੂੰ ਨਾਕਿਆਂ ਜਾਂ ਵਾਹਨਾਂ ਦੀ ਰੁਟੀਨ ਚੈਕਿੰਗ ਤੋਂ ਇਲਾਵਾ ਸੰਵੇਦਨਸ਼ੀਲ ਸਥਾਨਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਸਥਾਨਾਂ, ਆਰ.ਐਸ.ਐਸ ਦੀਆਂ ਸ਼ਾਖਾਵਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ 'ਤੇ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। -PTCNews


Top News view more...

Latest News view more...