Fri, Apr 26, 2024
Whatsapp

ਹਿਮਾਚਲ ਪ੍ਰਦੇਸ਼ ਦੇ ਨੂਰਪੁਰ 'ਚ ਵਾਪਰਿਆ ਵੱਡਾ ਹਾਦਸਾ 

Written by  Joshi -- April 09th 2018 06:44 PM -- Updated: April 09th 2018 10:29 PM
ਹਿਮਾਚਲ ਪ੍ਰਦੇਸ਼ ਦੇ ਨੂਰਪੁਰ 'ਚ ਵਾਪਰਿਆ ਵੱਡਾ ਹਾਦਸਾ 

ਹਿਮਾਚਲ ਪ੍ਰਦੇਸ਼ ਦੇ ਨੂਰਪੁਰ 'ਚ ਵਾਪਰਿਆ ਵੱਡਾ ਹਾਦਸਾ 

9 Himachal students feared dead in road accident: ਹਿਮਾਚਲ 'ਚ ਵਾਪਰਿਆ ਵੱਡਾ ਹਾਦਸਾ, ਵਿਦਿਆਰਥੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, ਕਈ ਘਰਾਂ ਦੇ ਬੁਝੇ ਚਿਰਾਗ ਤਾਜ਼ਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ਹੋ ਗਈ ਹੈ, ਜਿੰਨ੍ਹਾਂ 'ਚੋਂ 27 ਮ੍ਰਿਤਕ ਛੋਟੇ ਬੱਚੇ ਹਨ। ਹਿਮਾਚਲ ਪ੍ਰਦੇਸ਼ ਦੇ ਨੂਰਪੁਰ 'ਚ ਵੱਡਾ ਹਾਦਸਾ ਵਾਪਰਨ ਦੀ ਖਬਰ ਹੈ। ਇਹ ਇੱਕ ਨਿੱਜੀ ਸਕੂਲ ਦੀ ਬੱਸ ਸੀ, ਜੋ ਕਿ 200 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ ਦੌਰਾਨ ਬੱਸ ਡਰਾਈਵਰ ਸਮੇਤ 9 ਵਿਦਿਆਰਥੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ ਅਤੇ ਇਹ ਅੰਕੜਾ ਵੱਧਣ ਦਾ ਖਦਸ਼ਾ ਹੈ। ਬੱਸ 'ਚ ਸਵਾਰ ਸਾਰੇ ਵਿਦਿਆਰਥੀ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਸਨ। ਪ੍ਰਸ਼ਾਸਨ ਅਤੇ ਐੱਨ.ਡੀ.ਆਰ.ਐੱਫ ਦੀ ਟੀਮ ਮੌਕੇ 'ਤੇ ਪਹੁੰਚ ਚੁੱਕੀ ਹੈ ਅਤੇ ਮੈਜਿਸਟ੍ਰੇਟ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ। ਵਾਜਰ ਰਾਮ ਸਿੰਘ ਪਠਾਨੀਆ ਮੈਮੋਰੀਅਲ ਸਕੂਲ, ਗੁਰਚਾ ਦੇ ਵਿਦਿਆਰਥੀਆਂ ਨਾਲ ਭਰੀ ਬੱਸ 200 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ ਅਤੇ ਬੱਸ ਦੇ ਡਰਾਈਵਰ ਦੀ ਮੌਕੇ ਉੱਤੇ ਮੌਤ ਹੋਣ ਦੀ ਖਬਰ ਹੈ। ਗੰਭੀਰ ਜ਼ਖਮੀ ਹੋਏ ਹਾਦਸੇ ਦੇ ਪੀੜਤਾਂ ਨੂੰ ਟਾਂਡਾ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ। ਇਸ ਦੌਰਾਨ, ਮੁੱਖ ਮੰਤਰੀ ਨੇ ਦੁਖਦਾਈ ਹਾਦਸੇ ਵਿੱਚ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਫੂਡ ਐਂਡ ਸਿਵਲ ਸਪਲਾਈ ਮੰਤਰੀ ਕਿਸ਼ਨ ਕਪੂਰ ਨੂੰ ਮੌਕੇ 'ਤੇ ਪਹੁੰਚਣ ਅਤੇ ਬਚਾਓ ਕਾਰਜਾਂ ਦੀ ਨਿਗਰਾਨੀ ਲਈ ਨਿਰਦੇਸ਼ ਦਿੱਤੇ ਹਨ। —PTC News


Top News view more...

Latest News view more...