Fri, Apr 19, 2024
Whatsapp

ਖੇਤੀ ਕਾਨੂੰਨਾਂ ਖਿਲਾਫ਼ ਮਾਰਚ ਕੱਢ ਰਹੇ ਸ਼੍ਰੋਮਣੀ ਅਕਾਲੀ ਦਲ ਦੇ 14 ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ

Written by  Shanker Badra -- September 17th 2021 01:32 PM
ਖੇਤੀ ਕਾਨੂੰਨਾਂ ਖਿਲਾਫ਼ ਮਾਰਚ ਕੱਢ ਰਹੇ ਸ਼੍ਰੋਮਣੀ ਅਕਾਲੀ ਦਲ ਦੇ 14 ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ

ਖੇਤੀ ਕਾਨੂੰਨਾਂ ਖਿਲਾਫ਼ ਮਾਰਚ ਕੱਢ ਰਹੇ ਸ਼੍ਰੋਮਣੀ ਅਕਾਲੀ ਦਲ ਦੇ 14 ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਸੰਸਦ ਤੱਕ ਰੋਸ ਮਾਰਚ ਕੀਤਾ ਗਿਆ ਹੈ। ਇਸ ਦੌਰਾਨ ਦਿੱਲੀ ਪੁਲਿਸ ਨੇ ਸ਼੍ਰੋਮਣੀ ਅਕਾਲੀ ਦੇ 14 ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। [caption id="attachment_534043" align="aligncenter" width="300"] ਖੇਤੀ ਕਾਨੂੰਨਾਂ ਖਿਲਾਫ਼ ਮਾਰਚ ਕੱਢ ਰਹੇ ਸ਼੍ਰੋਮਣੀ ਅਕਾਲੀ ਦਲ ਦੇ 14 ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ[/caption] ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਬੀਬਾ ਹਰਸਿਮਰਤ ਕੌਰ ਬਾਦਲ , ਬਿਕਰਮ ਸਿੰਘ ਮਜੀਠੀਆ , ਬਲਵਿੰਦਰ ਸਿੰਘ ਭੂੰਦੜ , ਜਗਮੀਤ ਸਿੰਘ ਬਰਾੜ ਸਮੇਤ 14 ਸੀਨੀਅਰ ਆਗੂਆਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਸਨ ਅਤੇ ਇੱਥੇ ਅਰਦਾਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਵੱਲ ਰੋਸ ਮਾਰਚ ਸ਼ੁਰੂ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ। [caption id="attachment_534044" align="aligncenter" width="300"] ਖੇਤੀ ਕਾਨੂੰਨਾਂ ਖਿਲਾਫ਼ ਮਾਰਚ ਕੱਢ ਰਹੇ ਸ਼੍ਰੋਮਣੀ ਅਕਾਲੀ ਦਲ ਦੇ 14 ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ[/caption] ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਸੀ ਕਿ ਉਹ 17 ਸਤੰਬਰ ਨੂੰ ਜਿਸ ਦਿਨ ਸੰਸਦ ਵਿਚ ਤਿੰਨ ਕਾਲੇ ਕਾਨੁੰਨ ਬਣਾਏ ਗਏ, ਉਸ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਏਗਾ। ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੁੰਨ ਰੱਦ ਕਰਨ ਦੀ ਮੰਗ ਕਰਨਗੇ। [caption id="attachment_534047" align="aligncenter" width="300"] ਖੇਤੀ ਕਾਨੂੰਨਾਂ ਖਿਲਾਫ਼ ਮਾਰਚ ਕੱਢ ਰਹੇ ਸ਼੍ਰੋਮਣੀ ਅਕਾਲੀ ਦਲ ਦੇ 14 ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ[/caption] ਦੱਸਣਯੋਗ ਹੈ ਕਿ ਇਸ ਦਿਨ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਸੰਸਦ ਵਿਚ ਤਿੰਨ ਖੇਤੀ ਕਾਨੁੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਸੀ ਤੇ ਉਹ ਇਕੱਲੇ ਦੋ ਸੰਸਦ ਮੈਂਬਰ ਸਨ, ਜਿਹਨਾਂ ਨੇ ਇਹਨਾਂ ਖੇਤੀ ਕਾਨੁੰਨਾਂ ਦੇ ਖਿਲਾਫ ਵੋਟਾਂ ਪਾਈਆਂ ਸਨ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਤੀਨਿਧ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਤੇ ਫਿਰ ਸ਼੍ਰੋਮਣੀ ਅਕਾਲੀ ਦਲ ਨੇ ਐਨ.ਡੀ.ਏ ਛੱਡ ਦਿੱਤਾ ਤੇ ਭਾਜਪਾ ਨਾਲ ਗਠਜੋੜ ਤੋੜ ਲਿਆ ਸੀ। -PTCNews


Top News view more...

Latest News view more...