Sun, Apr 28, 2024
Whatsapp

150ਵੀਂ ਗਾਂਧੀ ਜਯੰਤੀ: PM ਮੋਦੀ ਸਮੇਤ ਕਈ ਦਿੱਗਜਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

Written by  Jashan A -- October 02nd 2019 09:59 AM
150ਵੀਂ ਗਾਂਧੀ ਜਯੰਤੀ: PM ਮੋਦੀ ਸਮੇਤ ਕਈ ਦਿੱਗਜਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

150ਵੀਂ ਗਾਂਧੀ ਜਯੰਤੀ: PM ਮੋਦੀ ਸਮੇਤ ਕਈ ਦਿੱਗਜਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

150ਵੀਂ ਗਾਂਧੀ ਜਯੰਤੀ: PM ਮੋਦੀ ਸਮੇਤ ਕਈ ਦਿੱਗਜਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ,ਨਵੀਂ ਦਿੱਲੀ: ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮਨਾਈ ਜਾ ਰਹੀ ਹੈ। ਜਿਸ ਦੌਰਾਨ ਦੇਸ਼ ਭਰ 'ਚ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ ਪੀ ਨੱਡਾ ਸਮੇਤ ਕਈ ਹੋਰ ਲੀਡਰਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। https://twitter.com/ANI/status/1179216250670596096?s=20   https://twitter.com/ANI/status/1179211776413450240?s=20 ਰਾਜਘਾਟ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਸ਼ਰਧਾਂਜਲੀ ਦਿੰਦਿਆਂ ਮਹਾਤਮਾ ਗਾਂਧੀ ਨੂੰ ਯਾਦ ਕੀਤਾ। ਉਨ੍ਹਾਂ ਲਿਖਿਆ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਉਹਨਾਂ ਦੀ 150 ਵੀਂ ਜਨਮ-ਜਯੰਤੀ 'ਤੇ ਸ਼ਤ-ਸ਼ਤ ਨਮਨ। ਪਿਆਰੇ ਬਾਪੂ ਨੂੰ ਸ਼ਰਧਾਂਜਲੀ! 'ਤੇ # Gandhi150, ਅਸੀਂ ਮਹਾਤਮਾ ਗਾਂਧੀ ਦਾ ਮਨੁੱਖਤਾ ਵਿਚ ਸਦਾ ਲਈ ਯੋਗਦਾਨ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਅਸੀਂ ਉਸ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਵਧੀਆ ਗ੍ਰਹਿ ਬਣਾਉਣ ਲਈ ਸਖਤ ਮਿਹਨਤ ਕਰਨ ਦਾ ਵਾਅਦਾ ਕਰਦੇ ਹਾਂ। https://twitter.com/narendramodi/status/1179213588822495232?s=20 ਉਥੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੇ.ਪੀ ਨੱਢਾ, ਰਾਜਨਾਥ ਸਿੰਘ ਸਮੇਤ ਕਈ ਦਿੱਗਜ ਨੇਤਾਵਾਂ ਨੇ ਉਹਨਾਂ ਨੂੰ ਟਵੀਟ ਕਰ ਸ਼ਰਧਾਂਜਲੀ ਭੇਟ ਕੀਤੀ। https://twitter.com/AmitShah/status/1179217547482271745?s=20 ਤੁਹਾਨੂੰ ਦੱਸ ਦਈਏ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ 'ਤੇ ਅੱਜ ਪੂਰੇ ਦੇਸ਼ 'ਚ ਸਿੰਗਲ ਯੂਜ਼ ਪਲਾਸਟਿਕ 'ਤੇ ਬੈਨ ਲੱਗਣ ਜਾ ਰਿਹਾ ਹੈ। ਇਸ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਲਾਲ ਕਿਲੇ ਤੋਂ ਕੀਤੀ ਸੀ। https://twitter.com/rajnathsingh/status/1179228560395046917?s=20 -PTC News


Top News view more...

Latest News view more...