Advertisment

150ਵੀਂ ਗਾਂਧੀ ਜਯੰਤੀ: PM ਮੋਦੀ ਸਮੇਤ ਕਈ ਦਿੱਗਜਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

author-image
Jashan A
Updated On
New Update
150ਵੀਂ ਗਾਂਧੀ ਜਯੰਤੀ: PM ਮੋਦੀ ਸਮੇਤ ਕਈ ਦਿੱਗਜਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
Advertisment
150ਵੀਂ ਗਾਂਧੀ ਜਯੰਤੀ: PM ਮੋਦੀ ਸਮੇਤ ਕਈ ਦਿੱਗਜਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ,ਨਵੀਂ ਦਿੱਲੀ: ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮਨਾਈ ਜਾ ਰਹੀ ਹੈ। ਜਿਸ ਦੌਰਾਨ ਦੇਸ਼ ਭਰ 'ਚ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ ਪੀ ਨੱਡਾ ਸਮੇਤ ਕਈ ਹੋਰ ਲੀਡਰਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। https://twitter.com/ANI/status/1179216250670596096  
Advertisment
https://twitter.com/ANI/status/1179211776413450240 ਰਾਜਘਾਟ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਸ਼ਰਧਾਂਜਲੀ ਦਿੰਦਿਆਂ ਮਹਾਤਮਾ ਗਾਂਧੀ ਨੂੰ ਯਾਦ ਕੀਤਾ। ਉਨ੍ਹਾਂ ਲਿਖਿਆ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਉਹਨਾਂ ਦੀ 150 ਵੀਂ ਜਨਮ-ਜਯੰਤੀ 'ਤੇ ਸ਼ਤ-ਸ਼ਤ ਨਮਨ। ਪਿਆਰੇ ਬਾਪੂ ਨੂੰ ਸ਼ਰਧਾਂਜਲੀ! 'ਤੇ # Gandhi150, ਅਸੀਂ ਮਹਾਤਮਾ ਗਾਂਧੀ ਦਾ ਮਨੁੱਖਤਾ ਵਿਚ ਸਦਾ ਲਈ ਯੋਗਦਾਨ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਅਸੀਂ ਉਸ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਵਧੀਆ ਗ੍ਰਹਿ ਬਣਾਉਣ ਲਈ ਸਖਤ ਮਿਹਨਤ ਕਰਨ ਦਾ ਵਾਅਦਾ ਕਰਦੇ ਹਾਂ। https://twitter.com/narendramodi/status/1179213588822495232 ਉਥੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੇ.ਪੀ ਨੱਢਾ, ਰਾਜਨਾਥ ਸਿੰਘ ਸਮੇਤ ਕਈ ਦਿੱਗਜ ਨੇਤਾਵਾਂ ਨੇ ਉਹਨਾਂ ਨੂੰ ਟਵੀਟ ਕਰ ਸ਼ਰਧਾਂਜਲੀ ਭੇਟ ਕੀਤੀ। https://twitter.com/AmitShah/status/1179217547482271745 ਤੁਹਾਨੂੰ ਦੱਸ ਦਈਏ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ 'ਤੇ ਅੱਜ ਪੂਰੇ ਦੇਸ਼ 'ਚ ਸਿੰਗਲ ਯੂਜ਼ ਪਲਾਸਟਿਕ 'ਤੇ ਬੈਨ ਲੱਗਣ ਜਾ ਰਿਹਾ ਹੈ। ਇਸ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਲਾਲ ਕਿਲੇ ਤੋਂ ਕੀਤੀ ਸੀ। https://twitter.com/rajnathsingh/status/1179228560395046917 -PTC News-
national-news national-news-in-punjabi 150th-gandhi-jyanti narendra-modi-pays-tribute-to-mahatma-gandhi-at-raj-ghat
Advertisment

Stay updated with the latest news headlines.

Follow us:
Advertisment