ਮੁੱਖ ਖਬਰਾਂ

ਪੰਜਾਬ 'ਚ ਜਿੱਤ ਮਗਰੋਂ ਅੰਮ੍ਰਿਤਸਰ ਦੇ 16 ਕੌਂਸਲਰ 'ਆਪ' 'ਚ ਸ਼ਾਮਲ

By Riya Bawa -- March 13, 2022 4:16 pm -- Updated:March 13, 2022 4:16 pm

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ (Punjab Assembly Elections) ਚੋਣਾਂ ਵਿੱਚ ਬਹੁਮਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ (Aam Aadmi Party leadership) ਅੰਮ੍ਰਿਤਸਰ ਵਿਖੇ ਪਹੁੰਚੀ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਅੱਜ ਅੰਮ੍ਰਿਤਸਰ ਵਿੱਚ ਵਿਜੇ ਮਾਰਚ (Victory March) ਕੱਢਿਆ। ਇਸ ਮੌਕੇ ਜਿੱਥੇ ਇਹ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਨਤਮਸਤਕ ਹੋਈ।

ਪੰਜਾਬ 'ਚ ਜਿੱਤ ਮਗਰੋਂ ਅੰਮ੍ਰਿਤਸਰ ਦੇ 16 ਕੌਂਸਲਰ 'ਆਪ' 'ਚ ਸ਼ਾਮਲ, ਸਿਸੋਦੀਆ ਨੇ ਕਹੀ ਵੱਡੀ ਗੱਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਇਸੇ ਵਿਚਾਲੇ ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਮੇਅਰ ਕਰਮਜੀਤ ਰਿੰਟੂ ਤੇ ਪੰਜਾਬ ਪਾਰਟੀ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਇਸ ਪਿੱਛੋਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਰਾਜ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ 'ਆਪ' ਦਾ ਝੰਡਾ ਲਹਿਰਾ ਰਿਹਾ ਹੈ।

ਪੰਜਾਬ 'ਚ ਜਿੱਤ ਮਗਰੋਂ ਅੰਮ੍ਰਿਤਸਰ ਦੇ 16 ਕੌਂਸਲਰ 'ਆਪ' 'ਚ ਸ਼ਾਮਲ, ਸਿਸੋਦੀਆ ਨੇ ਕਹੀ ਵੱਡੀ ਗੱਲ

ਦੱਸ ਦੇਈਏ ਕਿ ਦੋਵੇਂ ਨੇਤਾਵਾਂ ਨੇ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵਿਖੇ ਮੱਥਾ ਟੇਕਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲਿਆਂਵਾਲਾ ਬਾਗ ਵਿਖੇ ਵੀ ਹਾਜ਼ਰੀ ਲਗਵਾਈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅਖੀਰ ਵਿੱਚ ਕੇਜਰੀਵਾਲ ਭਗਵੰਤ ਮਾਨ ਰਾਮਤੀਰਥ ਗਏ ਅਤੇ ਉਥੋਂ ਕਚਹਿਰੀ ਚੌਂਕ ਪਹੁੰਚ ਕੇ ‘ਆਪ’ ਦੇ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ।

ਪੰਜਾਬ 'ਚ ਜਿੱਤ ਮਗਰੋਂ ਅੰਮ੍ਰਿਤਸਰ ਦੇ 16 ਕੌਂਸਲਰ 'ਆਪ' 'ਚ ਸ਼ਾਮਲ, ਸਿਸੋਦੀਆ ਨੇ ਕਹੀ ਵੱਡੀ ਗੱਲ

ਆਮ ਆਦਮੀ ਪਾਰਟੀ ਨੇ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਆਪਣੇ ਨਾਂ ਕੀਤੀਆਂ ਹਨ। 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਲਈ ਸਹੁ ਚੁੱਕਣਗੇ।

-PTC News

  • Share