ਗੁਜਰਾਤ ਦੇ ਕੋਵਿਡ ਹਸਪਤਾਲ ‘ਚ ਲੱਗੀ ਭਿਆਨਕ ਅੱਗ , 2 ਸਟਾਫ ਨਰਸਾਂ ਸਮੇਤ 18 ਮਰੀਜ਼ਾਂ ਦੀ ਮੌਤ   

16 Covid-19 patients and 2 nurses die in fire at Gujarat hospital

ਭਰੂਚ : ਗੁਜਰਾਤ ਦੇ ਭਰੂਚ ਸ਼ਹਿਰ ਵਿਖੇ ਹਸਪਤਾਲ ਦੇ ਕੋਰੋਨਾ ਕੇਅਰ ਵਾਰਡ ਵਿਚ ਸ਼ੁੱਕਰਵਾਰ ਦੇਰ ਰਾਤ ਅਚਾਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਵਿਚ 18 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹਨਾਂ ਵਿਚ ਕੋਰੋਨਾ ਮਰੀਜ਼ਾਂ ਤੋਂ ਇਲਾਵਾ ਦੋ ਸਟਾਫ ਨਰਸਾਂ ਦੀ ਵੀ ਮੌਤ ਹੋਈ ਹੈ। ਹਸਪਤਾਲ ਦੇ ਕਈ ਮਰੀਜ਼ ਗੰਭੀਰ ਜ਼ਖਮੀ ਵੀ ਦੱਸੇ ਜਾ ਰਹੇ ਹਨ।

16 Covid-19 patients and 2 nurses die in fire at Gujarat hospital
ਗੁਜਰਾਤ ਦੇ ਕੋਵਿਡ ਹਸਪਤਾਲ ‘ਚ ਲੱਗੀ ਭਿਆਨਕ ਅੱਗ , 2 ਸਟਾਫ ਨਰਸਾਂ ਸਮੇਤ 18 ਮਰੀਜ਼ਾਂ ਦੀ ਮੌਤ

ਪੜ੍ਹੋ ਹੋਰ ਖ਼ਬਰਾਂ : ਅਮਰੀਕਾ ਤੇ ਆਸਟਰੇਲੀਆ ਨੇ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਲਾਇਆ ਬੈਨ

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਭਰੂਚ ਦੇ ਪਟੇਲ ਵੈਲਫੇਅਰ ਹਸਪਤਾਲ ਵਿਚ ਰਾਤ ਕਰੀਬ 12.30 ਤੋਂ 1 .00 ਵਜੇ ਵਿਚਕਾਰ ਵਾਪਰਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਟ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗੇ ਉੱਤੇ ਕਾਬੂ ਪਾ ਲਿਆ। ਇਸ ਦੌਰਾਨ ਕਰੀਬ 50 ਲੋਕਾਂ ਨੂੰ ਸੁਰੱਖਿਅਤ ਬਚਾ ਕੇ ਦੂਜੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

ਇਸ ਹਾਦਸੇ ਦਾ ਸ਼ਿਕਾਰ ਹੋਏ ਕਈ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਰਿਪੋਰਟਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਰਡ ਵਿਚ ਤਕਰੀਬਨ 49 ਮਰੀਜ਼ ਦਾਖ਼ਲ ਸਨ, ਜਿਨ੍ਹਾਂ ਵਿਚੋਂ 24 ਆਈ. ਸੀ. ਯੂ. ਵਿਚ ਸਨ।

16 Covid-19 patients and 2 nurses die in fire at Gujarat hospital
ਗੁਜਰਾਤ ਦੇ ਕੋਵਿਡ ਹਸਪਤਾਲ ‘ਚ ਲੱਗੀ ਭਿਆਨਕ ਅੱਗ , 2 ਸਟਾਫ ਨਰਸਾਂ ਸਮੇਤ 18 ਮਰੀਜ਼ਾਂ ਦੀ ਮੌਤ

ਹਾਲਾਂਕਿ, ਹੁਣ ਤੱਕ ਇਹ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਲੱਗਣ ਦੇ ਕੀ ਕਾਰਨ ਹਨ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਜਿਸ ਜਗ੍ਹਾ ਅੱਗ ਲੱਗੀ, ਉੱਥੇ ਹੀ ਆਈਸੀਯੂ ਵਾਰਡ ਸੀ। ਅੱਗ ਤੇਜ਼ੀ ਨਾਲ ਫੈਲੀ। ਇਸ ਕਾਰਨ ਮਰੀਜ਼ਾਂ ਨੂੰ ਬਾਹਰ ਕੱਢਣ ਦਾ ਬਹੁਤ ਘੱਟ ਸਮਾਂ ਮਿਲਿਆ। ਜਦੋਂ ਤਕ ਮਰੀਜ਼ਾਂ ਨੂੰ ਬਾਹਰ ਕੱਢਿਆ ਜਾਂਦਾ, ਕਾਫੀ ਮਰੀਜ਼ ਅੱਗ ਦੀਆਂ ਲਪਟਾਂ ‘ਚ ਘਿਰ ਚੁੱਕੇ ਸਨ।

16 Covid-19 patients and 2 nurses die in fire at Gujarat hospital
ਗੁਜਰਾਤ ਦੇ ਕੋਵਿਡ ਹਸਪਤਾਲ ‘ਚ ਲੱਗੀ ਭਿਆਨਕ ਅੱਗ , 2 ਸਟਾਫ ਨਰਸਾਂ ਸਮੇਤ 18 ਮਰੀਜ਼ਾਂ ਦੀ ਮੌਤ

ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਵੈਕਸੀਨ Covaxin ਅਤੇ Covishield

ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਣੀ ਨੇ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ, ‘ਮੈਂ ਭਰੂਚ ਹਸਪਤਾਲ ਵਿਚ ਅੱਗ ਲੱਗਣ ਕਾਰਨ ਜਾਨ ਗਵਾਉਣ ਵਾਲੇ ਮਰੀਜ਼ਾਂ, ਡਾਕਟਰਾਂ ਅਤੇ ਹਸਪਤਾਲ ਦੇ ਕਰਮਚਾਰੀਆਂ ਦੇ ਪ੍ਰਤੀ ਅਪਣੀ ਹਮਦਰਦੀ ਜ਼ਾਹਿਰ ਕਰਦਾ ਹਾਂ। ਸੂਬਾ ਸਰਕਾਰ ਪੀੜਤਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਦੇਵੇਗੀ।
-PTCNews