Advertisment

ਓਲੰਪਿਕ ਜੇਤੂ ਸੁਸ਼ੀਲ ਕੁਮਾਰ ਸਣੇ 18 ਜਣਿਆਂ 'ਤੇ ਚੱਲੇਗਾ ਕਤਲ ਦਾ ਮੁਕੱਦਮਾ

author-image
Ravinder Singh
Updated On
New Update
ਓਲੰਪਿਕ ਜੇਤੂ ਸੁਸ਼ੀਲ ਕੁਮਾਰ ਸਣੇ 18 ਜਣਿਆਂ 'ਤੇ ਚੱਲੇਗਾ ਕਤਲ ਦਾ ਮੁਕੱਦਮਾ
Advertisment
ਨਵੀਂ ਦਿੱਲੀ : ਪਹਿਲਵਾਨ ਸਾਗਰ ਧਨਖੜ ਕਤਲ ਕੇਸ 'ਚ ਓਲੰਪਿਕ ਤਗ਼ਮਾ ਜੇਤੂ ਸੁਸ਼ੀਲ ਕੁਮਾਰ ਤੇ 17 ਹੋਰਾਂ ਖ਼ਿਲਾਫ਼ ਕਤਲ ਦੇ ਦੋਸ਼ ਆਇਦ ਕੀਤੇ ਗਏ ਹਨ। ਦਿੱਲੀ ਦੀ ਇਕ ਅਦਾਲਤ ਨੇ ਜੂਨੀਅਰ ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਦੇ ਮਾਮਲੇ 'ਚ ਸੁਸ਼ੀਲ ਕੁਮਾਰ ਤੇ 17 ਹੋਰਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਤੈਅ ਕੀਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਦੋ ਫ਼ਰਾਰ ਮੁਲਜ਼ਮਾਂ ਖ਼ਿਲਾਫ਼ ਵੀ ਦੋਸ਼ ਤੈਅ ਕਰ ਦਿੱਤੇ ਹਨ।
Advertisment
ਓਲੰਪਿਕ ਜੇਤੂ ਸੁਸ਼ੀਲ ਕੁਮਾਰ ਸਣੇ 18 ਜਣਿਆਂ 'ਤੇ ਚੱਲੇਗਾ ਕਤਲ ਦਾ ਮੁਕੱਦਮਾ ਪਿਛਲੇ ਸਾਲ ਮਈ 'ਚ ਜੂਨੀਅਰ ਰਾਸ਼ਟਰੀ ਚੈਂਪੀਅਨ ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਨੇ ਖੇਡ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਸੀ। 4 ਮਈ 2021 ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ 'ਚ ਸੋਨੀਪਤ ਦੇ ਰਹਿਣ ਵਾਲੇ ਸਾਗਰ ਧਨਖੜ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ 'ਚ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਦਿੱਲੀ ਪੁਲਸ ਨੇ ਓਲੰਪੀਅਨ ਸੁਸ਼ੀਲ ਕੁਮਾਰ ਤੇ ਉਸ ਦੇ ਕੁਝ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ। ਇਹ ਵੀ ਪੜ੍ਹੋ : ਬੱਗਾ ਤੇ ਵਿਸ਼ਵਾਸ ਖ਼ਿਲਾਫ਼ ਦਰਜ ਐਫਆਈਆਰ ਰੱਦ ਹੋਣਾ ਮਾਨ ਤੇ ਕੇਜਰੀਵਾਲ ਲਈ ਵੱਡੀ ਨਮੋਸ਼ੀ : ਬਾਜਵਾ ਦਿੱਲੀ ਦੀ ਰੋਹਿਣੀ ਅਦਾਲਤ ਨੇ ਜੂਨੀਅਰ ਪਹਿਲਵਾਨ ਸਾਗਰ ਧਨਖੜ ਕਤਲ ਕੇਸ 'ਚ ਇਸਤਗਾਸਾ ਪੱਖ ਤੇ ਮੁਲਜ਼ਮਾਂ ਦੀਆਂ ਦਲੀਲਾਂ ਸੁਣਨ ਮਗਰੋਂ ਦੋਸ਼ ਤੈਅ ਕਰਨ ਬਾਰੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅੱਜ ਸਾਰਿਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ। ਇਸ ਤੋਂ ਪਹਿਲਾਂ ਜਨਵਰੀ 'ਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸੁਸ਼ੀਲ ਕੁਮਾਰ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਹ ਚਾਰਜਸ਼ੀਟ ਸੁਸ਼ੀਲ ਕੁਮਾਰ ਦੇ ਬਾਡੀਗਾਰਡ ਅਨਿਲ ਧੀਮਾਨ ਤੇ ਹੋਰ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਚਾਰਜਸ਼ੀਟ ਮੁਤਾਬਕ ਸੁਸ਼ੀਲ ਨੇ ਉਸ ਨੂੰ ਬੇਰਹਿਮੀ ਨਾਲ ਕੁੱਟਣ ਦੀ ਗੱਲ ਕਹੀ ਸੀ। publive-image -PTC News  
latestnews crimenews police investigate ptcnews punjabnews murdercase olympicwinner sushilkumar
Advertisment

Stay updated with the latest news headlines.

Follow us:
Advertisment