ਮੈਕਸੀਕੋ: ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਚੱਲੀਆਂ ਗੋਲੀਆਂ, 19 ਲੋਕਾਂ ਦੀ ਮੌਤ

Firing

ਮੈਕਸੀਕੋ: ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਚੱਲੀਆਂ ਗੋਲੀਆਂ, 19 ਲੋਕਾਂ ਦੀ ਮੌਤ,ਨਵੀਂ ਦਿੱਲੀ: ਮੈਕਸੀਕੋ ‘ਚ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ 19 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੈਕਸੀਕੋ ਦੇ ਕੋਹੁਇਲਾ ਸ਼ਹਿਰ ਦੀ ਹੈ।

ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਨੂੰ 10 ਸ਼ੱਕੀ ਵਿਅਕਤੀਆਂ ਨੇ ਅੰਜਾਮ ਦਿੱਤਾ ਹੈ।ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਮੁਠਭੇੜ ਦੌਰਾਨ 4 ਪੁਲਿਸ ਅਧਿਕਾਰੀ, 2 ਆਮ ਨਾਗਰਿਕ ਅਤੇ 13 ਨਸ਼ਾ ਤਸਕਰਾਂ ਦੇ ਮਾਰੇ ਜਾਣ ਦੀ ਖਬਰ ਹੈ, ਜਦੋਂ ਕਿ 6 ਲੋਕ ਜ਼ਖਮੀ ਹੋ ਗਏ ਹਨ।

-PTC News