194 ਕਿੱਲੋ ਹੈਰੋਇਨ ਬਰਾਮਦਗੀ ਦਾ ਮਾਮਲਾ, ਅਦਾਲਤ ਨੇ ਅਨਵਰ ਮਸੀਹ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਅੰਮ੍ਰਿਤਸਰ ਤੋਂ 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ਗ੍ਰਿਫਤਾਰ ਕੀਤੇ ਮੁਲਜ਼ਮ ਅਨਵਰ ਮਸੀਹ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਅਦਾਲਤ ਨੇ ਸੁਣਵਾਈ ਕਰਦਿਆਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਨੇ ਕੁਝ ਦਿਨ ਪਹਿਲਾਂ ਅਨਵਰ ਮਸੀਹ ਨੂੰ ਗ੍ਰਿਫਤਾਰ ਕੀਤਾ ਸੀ। ਇਹ ਨਸ਼ਾ 31 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਮਸੀਹ ਦੇ ਘਰ ਤੋਂ ਬਰਾਮਦ ਹੋਏ ਸਨ।

ਹੋਰ ਪੜ੍ਹੋ: ਸੰਗਰੂਰ: ਜੇਲ੍ਹ ‘ਚ ਨਸ਼ਾ ਸਪਲਾਈ ਕਰਨ ਵਾਲਾ ਸਬ ਇੰਸਪੈਕਟਰ ਗ੍ਰਿਫਤਾਰ

ਐਸ.ਟੀ.ਐਫ ਦੇ ਮੁਖੀ ਮੁਤਾਬਕ 31 ਜਨਵਰੀ ਨੂੰ 194 ਕਿਲੋਗ੍ਰਾਮ ਹੈਰੋਇਨ ਦੇ ਨਾਲ, ਹੋਰ ਨਸ਼ੀਲੇ ਪਦਾਰਥਾਂ ਅਤੇ ਰਸਾਇਣਾਂ ਦੀ ਬਰਾਮਦਗੀ ਕਾਰਨ ਮਸੀਹ ਪੁਲਿਸ ਜਾਂਚ ਅਧੀਨ ਸੀ।

-PTC News