Fri, Apr 19, 2024
Whatsapp

1984 ਸਿੱਖ ਕਤਲੇਆਮ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ

Written by  Shanker Badra -- September 04th 2020 03:39 PM
1984 ਸਿੱਖ ਕਤਲੇਆਮ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ

1984 ਸਿੱਖ ਕਤਲੇਆਮ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ

1984 ਸਿੱਖ ਕਤਲੇਆਮ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ:ਨਵੀਂ ਦਿੱਲੀ : 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਤੇ ਦਿੱਲ਼ੀ ਦੇ ਦਿੱਗਜ ਆਗੂ ਸੱਜਨ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। 1984 ਸਿੱਖ ਕਤਲੇਆਮ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। [caption id="attachment_428440" align="aligncenter" width="300"] 1984 ਸਿੱਖ ਕਤਲੇਆਮ ਮਾਮਲੇ ਵਿੱਚਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ[/caption] ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਸਏ ਬੋਬੜੇ ਨੇ ਜ਼ਮਾਨਤ ਪਟੀਸ਼ਨ ਰੱਦ ਕਰਦੇ ਹੋਏ ਸਖ਼ਤ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਛੋਟਾ ਕੇਸ ਨਹੀਂ ਹੈ ,ਇਸ ਲਈ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ ਹੈ। ਚੀਫ਼ ਜਸਟਿਸ ਨੇ ਕਿਹਾ ਜਦੋਂ ਅਦਾਲਤ ਖੁੱਲ੍ਹੇਗੀ ਤਾਂ ਹੀ ਸੱਜਣ ਕੁਮਾਰ ਦੀ ਅਪੀਲ ਤੇ ਸੁਣਵਾਈ ਹੋਵੇਗੀ। [caption id="attachment_428443" align="aligncenter" width="300"] 1984 ਸਿੱਖ ਕਤਲੇਆਮ ਮਾਮਲੇ ਵਿੱਚਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ[/caption] ਸੱਜਣ ਕੁਮਾਰ ਵੱਲ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਦਲੀਲ ਦਿੱਤੀ ਕਿ ਸੱਜਣ ਕੁਮਾਰ ਨੂੰ ਸਿਹਤ ਦੇ ਅਧਾਰ 'ਤੇ ਅੰਤਰਿਮ ਜ਼ਮਾਨਤ ਮਿਲਣੀ ਚਾਹੀਦੀ ਹੈ ਕਿਉਂਕਿ ਉਹ 20 ਮਹੀਨਿਆਂ ਤੋਂ ਜੇਲ੍ਹ ਵਿਚ ਹੈ ਅਤੇ ਉਸਦਾ ਭਾਰ ਲਗਭਗ 16 ਕਿੱਲੋ ਘਟਿਆ ਹੈ। ਉਹਨਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਕਰਨ ਦੀ ਜ਼ਰੂਰਤ ਹੈ ਜੋ ਪਹਿਲਾਂ ਹੀ ਹੋ ਚੁੱਕੀਆਂ ਹਨ। [caption id="attachment_428442" align="aligncenter" width="300"] 1984 ਸਿੱਖ ਕਤਲੇਆਮ ਮਾਮਲੇ ਵਿੱਚਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ[/caption] ਇਸ ਤੋਂ ਪਹਿਲਾਂ 13 ਮਈ ਨੂੰ ਸੁਪਰੀਮ ਕੋਰਟ ਨੇ 84 ਸਿੱਖ ਨਸਲਕੁਸ਼ੀ ਮਾਮਲੇ ਵਿੱਚ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕੀਤੀ ਸੀ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਸ.ਏ ਬੋਬੜੇ ਨੇ ਜ਼ਮਾਨਤ ਦੇ ਲਈ ਪੇਸ਼ ਕੀਤੀ ਗਈ ਮੈਡੀਕਲ ਰਿਪੋਰਟ ਨੂੰ ਵੀ ਖ਼ਾਰਿਜ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕੀ ਮੈਡੀਕਲ ਰਿਪੋਰਟ ਵਿੱਚ ਸੱਜਣ ਕੁਮਾਰ ਦੇ ਹਸਪਤਾਲ ਵਿੱਚ ਭਰਤੀ ਹੋਣ ਬਾਰੇ ਡਾਕਟਰਾਂ ਵੱਲੋਂ ਕੋਈ ਸਿਫ਼ਾਰਿਸ਼ ਨਹੀਂ ਕੀਤੀ ਗਈ ਹੈ। [caption id="attachment_428441" align="aligncenter" width="300"] 1984 ਸਿੱਖ ਕਤਲੇਆਮ ਮਾਮਲੇ ਵਿੱਚਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਰੱਦ[/caption] ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ 1 ਨਵੰਬਰ, 1984 ਨੂੰ ਦਿੱਲੀ ਦੇ ਰਾਜ ਨਗਰ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਹੱਤਿਆ ਅਤੇ ਇੱਕ ਗੁਰਦੁਆਰੇ ਨੂੰ ਅੱਗ ਲਾਉਣ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਉਹ ਉਸ ਸਮੇਂ ਇਸ ਖੇਤਰ ਦਾ ਸੰਸਦ ਮੈਂਬਰ ਸੀ। ਦਿੱਲੀ ਹਾਈ ਕੋਰਟ ਨੇ ਜੱਜਾਂ ਨੂੰ "ਨਸਲਕੁਸ਼ੀ" ਕਹਿਣ ਵਾਲੇ ਦੋਸ਼ਾਂ ਤੋਂ ਉਸ ਨੂੰ ਬਰੀ ਕਰਨ ਦੇ ਪਹਿਲੇ ਅਦਾਲਤ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ। -PTCNews


Top News view more...

Latest News view more...