1984 ਸਿੱਖ ਕਤਲੇਆਮ ਮਾਮਲਾ: ਬਰੀ ਕੀਤੇ 15 ਮੁਲਜ਼ਮਾਂ ਖਿਲਾਫ ਸੁਣਵਾਈ ਲਈ ਸੁਪਰੀਮ ਕੋਰਟ ਰਾਜ਼ੀ, ਪਰ 34 ਨੂੰ ਦਿੱਤੀ ਜ਼ਮਾਨਤ

1984 ਸਿੱਖ ਕਤਲੇਆਮ ਮਾਮਲਾ: ਬਰੀ ਕੀਤੇ 15 ਮੁਲਜ਼ਮਾਂ ਖਿਲਾਫ ਸੁਣਵਾਈ ਲਈ ਸੁਪਰੀਮ ਕੋਰਟ ਰਾਜ਼ੀ, ਪਰ 34 ਨੂੰ ਦਿੱਤੀ ਜ਼ਮਾਨਤ,ਨਵੀਂ ਦਿੱਲੀ: 1984 ਸਿੱਖ ਕਤਲੇਆਮ ਮਾਮਲਾ ‘ਚ ਸਜ਼ਾ ਕੱਟ ਰਹੇ ਦੋਸ਼ੀਆਂ ਨੇ ਪਿਛਲੇ ਦਿਨੀਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ ਦੀ ਸੁਪਰੀਮ ਕੋਰਟ ਵੱਲੋਂ ਸੁਣਵਾਈ ਕਰਦਿਆਂ 34 ਲੋਕਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ‘ਚ 4 ਅਰਜ਼ੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ ਕੁੱਲ 34 ਲੋਕਾਂ ਨੂੰ ਸੁਪਰੀਮ ਕੋਰਟ ਵੱਲੋ ਰਾਹਤ ਮਿਲੀ ਹੈ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੋਰਟ ਨੇ ਪਿਛਲੇ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਸੀ।

ਹੋਰ ਪੜ੍ਹੋ:1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਅਪੀਲ ਸੁਪਰੀਮ ਕੋਰਟ ਨੇ ਕੀਤੀ ਮਨਜ਼ੂਰ, CBI ਨੂੰ ਨੋਟਿਸ ਜਾਰੀ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ 15 ਮੁਲਜ਼ਮ ਨੂੰ ਬਰੀ ਕਰ ਦਿੱਤਾ ਸੀ, ਜਿਸ ਖਿਲਾਫ ਕੇਂਦਰ ਸਰਕਾਰ ਵੱਲੋਂ ਰੀਵਿਊ ਪਟੀਸ਼ਨ ਦਾਖਲ ਕੀਤੀ ਸੀ, ਜਿਸ ਦੌਰਾਨ ਹੁਣ 15 ਮੁਲਜ਼ਮਾਂ ਖਿਲਾਫ ਦੁਬਾਰਾ ਸੁਣਵਾਈ ਕਰਨ ਲਈ ਰਾਜ਼ੀ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ 31 ਅਕਤੂਬਰ 1984 ‘ਚ ਤਤਕਾਲੀਨ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ ਵਿੱਚ ਹਿੰਸਾ ਭੜਕੀ ਅਤੇ ਲੋਕਾਂ ਨੇ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ। ਦਿੱਲੀ ਵਿੱਚ ਹੋਏ ਕਤਲੇਆਮ ਤੋਂ ਬਾਅਦ ਕਾਨਪੂਰ ਵਿੱਚ ਵੀ ਸਭ ਤੋਂ ਜ਼ਿਆਦਾ ਸਿੱਖਾਂ ਨੂੰ ਮਾਰਿਆ ਗਿਆ ਸੀ।

-PTC News