
1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਹੁਣ ਅਗਸਤ ‘ਚ ਹੋਵੇਗੀ ਸੁਣਵਾਈ,ਨਵੀਂ ਦਿੱਲੀ: 1984 ਸਿੱਖ ਕਤਲੇਆਮ ਮਾਮਲੇ ਦੇ ਮੁੱਖ ਦੋਸ਼ੀ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਅਰਜੀ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ।

ਸੱਜਣ ਕੁਮਾਰ ਦੀ ਜ਼ਮਾਨਤ ਅਰਜੀ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਇਸ ਮਾਮਲੇ ਦੀ ਸੁਣਵਾਈ ਹੁਣ ਅਗਸਤ ‘ਚ ਕਰਾਂਗੇ।
ਹੋਰ ਪੜ੍ਹੋ:1984 ਸਿੱਖ ਕਤਲੇਆਮ ਮਾਮਲਾ : ਅੱਜ ਨਿਆਂ ਦਾ ਦਿਨ ,ਕਾਂਗਰਸੀ ਆਗੂ ਸੱਜਣ ਕੁਮਾਰ ਅੱਜ ਜਾ ਸਕਦਾ ਜੇਲ੍ਹ

ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ ‘ਚ ਅਪੀਲ ਦਾਇਰ ਕਰ ਕੇ ਦਿੱਲੀ ਹਾਈ ਕੋਰਟ ਦੇ ਉਸ ਫੈਸਲਾ ਨੂੰ ਚੁਣੌਤੀ ਦਿੱਤੀ ਹੈ, ਜਿਸ ‘ਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਇਲਾਕੇ ‘ਚ ਸਿੱਖਾਂ ਦੇ ਕਤਲੇਆਮ ਮਾਮਲੇ ‘ਚ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਕੋਰਟ ਨੇ ਸੱਜਣ ‘ਤੇ 5 ਲੱਖ ਰੁਪਏ ਜ਼ੁਰਮਾਨਾ ਵੀ ਲਗਾਇਆ ਸੀ।
-PTC News