Fri, Apr 26, 2024
Whatsapp

1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜੀ 25 ਮਾਰਚ ਤੱਕ ਮੁਲਤਵੀ

Written by  Jashan A -- March 15th 2019 12:40 PM -- Updated: March 15th 2019 01:16 PM
1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜੀ 25 ਮਾਰਚ ਤੱਕ ਮੁਲਤਵੀ

1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜੀ 25 ਮਾਰਚ ਤੱਕ ਮੁਲਤਵੀ

1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜੀ 25 ਮਾਰਚ ਤੱਕ ਮੁਲਤਵੀ,ਨਵੀਂ ਦਿੱਲੀ: 1984 ਸਿੱਖ ਕਤਲੇਆਮ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ। ਜਸਟਿਸ ਐੱਸ.ਏ. ਬੋਬਡੇ ਤੇ ਜਸਟਿਸ ਅਬਦੁਲ ਨਜੀਰ ਦੀ ਬੈਂਚ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਜ਼ਮਾਨਤ ਅਰਜੀ 25 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। [caption id="attachment_269941" align="aligncenter" width="300"]sajjan 1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜੀ 25 ਮਾਰਚ ਤੱਕ ਮੁਲਤਵੀ[/caption] ਦਰਅਸਲ ਪਿਛਲੀ ਸੁਣਵਾਈ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੀ ਅਪੀਲ ਅਤੇ ਜ਼ਮਾਨਤ ਪਟੀਸ਼ਨ 'ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰ ਕੇ 6 ਹਫਤੇ 'ਚ ਜਵਾਬ ਮੰਗਿਆ ਸੀ। ਹੋਰ ਪੜ੍ਹੋ: ਕਾਂਗਰਸ ਟਾਈਟਲਰ ਨੂੰ ਆਪਣੇ ਸਮਾਗਮਾਂ ‘ਚ ਪੇਸ਼ ਕਰ ਕੇ 1984 ਸਿੱਖ ਕਤਲੇਆਮ ਦੇ ਗਵਾਹਾਂ ਨੂੰ ਧਮਕਾਉਣ ਲਈ ਪੱਬਾਂ ਭਾਰ :ਮਨਜਿੰਦਰ ਸਿਰਸਾ

ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰ ਕੇ ਦਿੱਲੀ ਹਾਈ ਕੋਰਟ ਦੇ ਉਸ ਫੈਸਲਾ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਇਲਾਕੇ 'ਚ ਸਿੱਖਾਂ ਦੇ ਕਤਲੇਆਮ ਮਾਮਲੇ 'ਚ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਕੋਰਟ ਨੇ ਸੱਜਣ 'ਤੇ 5 ਲੱਖ ਰੁਪਏ ਜ਼ੁਰਮਾਨਾ ਵੀ ਲਗਾਇਆ ਸੀ। -PTC News

Top News view more...

Latest News view more...