Thu, May 22, 2025
Whatsapp

ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

Reported by:  PTC News Desk  Edited by:  Shanker Badra -- September 03rd 2021 02:58 PM
ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ : ਸੁਪਰੀਮ ਕੋਰਟ (Supreme Court) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਨੂੰ ਇੱਕ ਵਾਰ ਫਿਰ ਰੱਦ ਕਰ ਦਿੱਤਾ ਹੈ। ਸੱਜਣ ਕੁਮਾਰ ਨੇ ਮੈਡੀਕਲ ਆਧਾਰ 'ਤੇ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਤੁਹਾਨੂੰ ਜੇਲ੍ਹ ਵਿੱਚ ਸਹੀ ਇਲਾਜ ਦਿੱਤਾ ਜਾਵੇਗਾ। ਜੇ ਤੁਸੀਂ ਚਾਹੋ ਤਾਂ ਤੁਸੀਂ ਏਮਜ਼ ਵਿੱਚ ਆਪਣਾ ਇਲਾਜ ਕਰਵਾ ਸਕਦੇ ਹੋ। [caption id="attachment_529868" align="aligncenter" width="301"] ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ[/caption] ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਤੁਹਾਡਾ ਇਲਾਜ ਕਰਵਾਏਗਾ। ਪਿਛਲੀ ਸੁਣਵਾਈ ਵਿੱਚ 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਦੋਸ਼ੀ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਉਸ ਦੀ ਮੈਡੀਕਲ ਹਾਲਤ ਬਾਰੇ ਜਾਣਕਾਰੀ ਮੰਗੀ ਸੀ। [caption id="attachment_529867" align="aligncenter" width="300"] ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ[/caption] ਸੱਜਣ ਕੁਮਾਰ ਨੇ ਮੈਡੀਕਲ ਆਧਾਰ 'ਤੇ ਅੰਤਰਿਮ ਜ਼ਮਾਨਤ ਮੰਗੀ ਸੀ। ਕੋਰੋਨਾ ਮਹਾਂਮਾਰੀ ਦੇ ਕਾਰਨ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਬਹੁਤ ਘੱਟ ਸੁਣਵਾਈ ਹੋਈ। ਹਾਲਾਂਕਿ ਹੁਣ ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜ਼ਮਾਨਤ ਨਹੀਂ ਮਿਲੇਗੀ, ਜੇਕਰ ਉਹ ਇਲਾਜ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਆਪਣਾ ਇਲਾਜ ਏਮਜ਼ ਵਿੱਚ ਕਰਵਾ ਸਕਦੇ ਹਨ। [caption id="attachment_529865" align="aligncenter" width="300"] ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ[/caption] ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸਬੰਧ ਵਿੱਚ ਦਿੱਲੀ ਦੇ ਰਾਜਨਗਰ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਵੇਲੇ ਉਹ ਉਮਰ ਕੈਦ ਦੀ ਸਜ਼ਾ ਕਾਰਨ ਜੇਲ੍ਹ ਵਿੱਚ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਫਿਲਹਾਲ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਉਸ ਨੇ ਅਦਾਲਤ ਤੋਂ ਉਸ ਨੂੰ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। -PTCNews


Top News view more...

Latest News view more...

PTC NETWORK