Wed, Apr 24, 2024
Whatsapp

'84 ਸਿੱਖ ਨਸਲਕੁਸ਼ੀ: ਸੱਜਣ ਕੁਮਾਰ ਨੂੰ ਨਹੀਂ ਮਿਲੀ ਸੁਪਰੀਮ ਕੋਰਟ ਤੋਂ ਰਾਹਤ, ਦਿੱਤੇ ਇਹ ਹੁਕਮ

Written by  PTC NEWS -- March 04th 2020 02:13 PM
'84 ਸਿੱਖ ਨਸਲਕੁਸ਼ੀ: ਸੱਜਣ ਕੁਮਾਰ ਨੂੰ ਨਹੀਂ ਮਿਲੀ ਸੁਪਰੀਮ ਕੋਰਟ ਤੋਂ ਰਾਹਤ, ਦਿੱਤੇ ਇਹ ਹੁਕਮ

'84 ਸਿੱਖ ਨਸਲਕੁਸ਼ੀ: ਸੱਜਣ ਕੁਮਾਰ ਨੂੰ ਨਹੀਂ ਮਿਲੀ ਸੁਪਰੀਮ ਕੋਰਟ ਤੋਂ ਰਾਹਤ, ਦਿੱਤੇ ਇਹ ਹੁਕਮ

ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਦੇ ਮਾਮਲੇ 'ਚ ਜੇਲ੍ਹ 'ਚ ਸਜ਼ਾ ਕੱਟ ਰਹੇ ਦੋਸ਼ੀ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਦਰਅਸਲ, ਖਰਾਬ ਸਿਹਤ ਦਾ ਹਵਾਲਾ ਦੇ ਕੇ ਜ਼ਮਾਨਤ ਮੰਗਣ ਮੰਗਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੋਰਟ ਨੇ ਸੱਜਣ ਕੁਮਾਰ ਨੂੰ ਏਮਜ਼ 'ਚ ਸਿਹਤ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੌਰਾਨ ਸੱਜਣ ਦੀ ਜਾਂਚ ਏਮਜ਼ ਮੈਡੀਕਲ ਬੋਰਡ ਦੇ ਸਾਹਮਣੇ ਕੱਲ੍ਹ ਨੂੰ ਯਾਨੀ ਕਿ ਵੀਰਵਾਰ ਨੂੰ ਹੋਵੇਗੀ, ਜਿਸ ਦੀ ਰਿਪੋਰਟ ਇੱਕ ਹਫਤੇ ਦੇ ਅੰਦਰ ਕੋਰਟ ਨੂੰ ਸੌਂਪੀ ਜਾਣੀ ਹੈ। ਸੱਜਣ ਦੇ ਵਕੀਲ ਨੇ ਡਾਕਟਰੀ ਆਧਾਰ ਉੱਤੇ ਦਲੀਲ ਦਿੱਤੀ ਕਿ ਸਿਹਤ ਖ਼ਰਾਬ ਹੋਣ ਕਾਰਨ ਸੱਜਣ ਕੁਮਾਰ ਦਾ ਭਾਰ 67 ਤੋਂ 53 ਕਿਲੋ ਹੋ ਗਿਆ ਹੈ। ਹਾਲਾਂਕਿ, ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਏਮਜ਼ ਦੀ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਦੋਸ਼ੀ ਦੇ ਸਾਰੇ ਅੰਗ ਸਹੀ ਕੰਮ ਕਰ ਰਹੇ ਸਨ। ਸਿਰਫ ਬਲੱਡ ਪ੍ਰੈਸ਼ਰ ਵਧੀਆ ਹੋਇਆ ਹੈ, ਕੋਈ ਹੋਰ ਸਮੱਸਿਆ ਨਹੀਂ ਹੈ। ਦੱਸਣਯੋਗ ਹੈ ਕਿ ਸੱਜਣ ਕੁਮਾਰ ਨੇ ਆਪਣੀ ਸਿਹਤ ਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਅਦਾਲਤ ਨੂੰ ਜ਼ਮਾਨਤ ਦੇਣ ਦੀ ਅਪੀਲ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਸੱਜਣ ਕੁਮਾਰ ਠੀਕ ਨਹੀਂ ਹਨ, ਇਸ ਲਈ ਉਸ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। -PTC News


Top News view more...

Latest News view more...