Sat, Apr 20, 2024
Whatsapp

1984 ਦੇ ਦੰਗਾ ਪੀੜਤਾਂ ਨੂੰ ਇਨਸਾਫ ਦੁਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ

Written by  Shanker Badra -- October 22nd 2018 01:13 PM
1984 ਦੇ ਦੰਗਾ ਪੀੜਤਾਂ ਨੂੰ ਇਨਸਾਫ ਦੁਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ

1984 ਦੇ ਦੰਗਾ ਪੀੜਤਾਂ ਨੂੰ ਇਨਸਾਫ ਦੁਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ

1984 ਦੇ ਦੰਗਾ ਪੀੜਤਾਂ ਨੂੰ ਇਨਸਾਫ ਦੁਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ:ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਬੀਤੀ ਦੇਰ ਰਾਤ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਹੈ।ਇਸ ਮੀਟਿੰਗ ਵਿੱਚ ਕਮੇਟੀ ਨੇ ਨਵੰਬਰ 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੇ ਹੋਏ ਵਹਿਸ਼ੀਆਨਾ ਕਤਲੇਆਮ ਉਪਰ ਗੰਭੀਰ ਚਰਚਾ ਕਰਦੇ ਹੋਏ ਪੀੜਤ ਪਰਿਵਾਰਾਂ ਨੂੰ ਹਾਲੇ ਤੱਕ ਇਨਸਾਫ ਨਾ ਮਿਲਣ ਉਪਰ ਗਹਿਰੀ ਚਿੰਤਾ ਅਤੇ ਰੋਹ ਦਾ ਪ੍ਰਗਟਾਵਾ ਕੀਤਾ ਹੈ।ਇਸ ਦੌਰਾਨ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਤ ਦੇ ਸਹਿਯੋਗ ਦੇ ਨਾਲ 1 ਨਵੰਬਰ ਨੂੰ ਤਖਤ ਸਹਿਬਾਨਾਂ ਉਪਰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਦਿਵਸ ਕਰਵਾਏ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਹਿਬਾਨ ਵੱਡੀ ਗਿਣਤੀ ਵਿੱਚ ਸਾਰੇ ਤਖਤ ਸਹਿਬਾਨਾਂ ਉਪਰ ਇਸ ਅਰਦਾਸ ਦਿਵਸ ਵਿੱਚ ਸ਼ਮੂਲੀਅਤ ਕਰਨਗੇ ਅਤੇ ਸੰਗਤ ਨੂੰ ਵੀ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਨਗੇ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ 3 ਨਵੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਸਵੇਰੇ 11 ਵਜੇ ਤੋਂ ਲੈ ਕੇ ਦੁਪਿਹਰ 2 ਵਜੇ ਤੱਕ ਰੋਸ ਧਰਨਾ ਦਿੱਤਾ ਜਾਵੇਗਾ।ਜਿਸ ਦੀ ਅਗਵਾਈ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।ਇਸ ਰੋਸ ਧਰਨੇ ਵਿੱਚ ਪਾਰਟੀ ਦੇ ਸਾਰੇ ਮੈਂਬਰ ਪਾਰਲੀਮੈਂਟ, ਵਿਧਾਇਕ, ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਵਿਧਾਇਕ, ਜਿਲਾ ਜਥੇਦਾਰ ਸਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੀ ਜਥੇਬੰਦੀ ਦੇ ਅਹੁਦੇਦਾਰ ਸਹਿਬਾਨ ਅਤੇ ਹੋਰ ਸਰਗਰਮ ਆਗੂ ਹਿੱਸਾ ਲੈਣਗੇ। -PTCNews


Top News view more...

Latest News view more...