Fri, Apr 26, 2024
Whatsapp

1984 ਸਿੱਖ ਕਤਲੇਆਮ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਦੋ ਮੁਜਰਮਾਂ ਲਈ ਅੱਜ ਹੋਵੇਗਾ ਸਜ਼ਾ ਦਾ ਐਲਾਨ

Written by  Shanker Badra -- November 15th 2018 09:03 AM -- Updated: November 15th 2018 09:20 AM
1984 ਸਿੱਖ ਕਤਲੇਆਮ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਦੋ ਮੁਜਰਮਾਂ ਲਈ ਅੱਜ ਹੋਵੇਗਾ ਸਜ਼ਾ ਦਾ ਐਲਾਨ

1984 ਸਿੱਖ ਕਤਲੇਆਮ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਦੋ ਮੁਜਰਮਾਂ ਲਈ ਅੱਜ ਹੋਵੇਗਾ ਸਜ਼ਾ ਦਾ ਐਲਾਨ

1984 ਸਿੱਖ ਕਤਲੇਆਮ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਦੋ ਮੁਜਰਮਾਂ ਲਈ ਅੱਜ ਹੋਵੇਗਾ ਸਜ਼ਾ ਦਾ ਐਲਾਨ:ਨਵੀਂ ਦਿੱਲੀ : 1984 ਸਿੱਖ ਕਤਲੇਆਮ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬੀਤੇ ਕੱਲ ਨਰੇਸ਼ ਸੇਹਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ।ਜਿਸ ਕਰਕੇ ਅੱਜ ਅਦਾਲਤ ਵੱਲੋਂ ਦੋਹਾਂ ਨੂੰ ਸਜ਼ਾ ਸੁਣਾਈ ਜਾਵੇਗੀ।ਜਾਣਕਾਰੀ ਅਨੁਸਾਰ ਸੈਸ਼ਨ ਜੱਜ ਅਜੈ ਪਾਂਡੇ ਨੇ ਦਿੱਲੀ ਦੇ ਮਹਿਪਾਲਪੁਰ ਇਲਾਕੇ ਵਿੱਚ ਰਹਿਣ ਵਾਲੇ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਨਰੇਸ਼ ਸਿਹਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ ਮ੍ਰਿਤਕ ਹਰਦੇਵ ਸਿੰਘ ਦੇ ਭਰਾ ਸੰਤੋਸ਼ ਸਿੰਘ ਨੇ ਸ਼ਿਕਾਇਤ ਕਰਕੇ ਮਾਮਲਾ ਦਰਜ ਕਰਵਾਇਆ ਸੀ।ਦਿੱਲੀ ਪੁਲਿਸ ਵੱਲੋਂ ਇਸ ਮਾਮਲੇ ਨੂੰ 1994 ਵਿੱਚ ਬੰਦ ਕਰ ਦਿੱਤਾ ਗਿਆ ਸੀ ਪਰ ਕਤਲੇਆਮ 'ਚ ਮਾਰੇ ਗਏ ਦੋਸ਼ੀਆਂ ਦੀ ਜਾਂਚ ਲਈ ਐੱਸਆਈਟੀ (ਵਿਸ਼ੇਸ਼ ਜਾਂਚ ਟੀਮ) ਦਾ ਗਠਨ ਕਰਕੇ ਜਾਂਚ ਨੂੰ ਅੰਜਾਮ ਤੱਕ ਪਹੁੰਚਾਇਆ। ਜ਼ਿਕਰਯੋਗ ਹੈ ਕਿ 1984 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖਾਂ ਦਾ ਦਿੱਲੀ ਸਮੇਤ ਪੂਰੇ ਭਾਰਤ ਵਿੱਚ ਇੱਕ ਨਵੰਬਰ 1984 ਤੋਂ ਲੈ ਕੇ ਤਿੰਨ ਨਵੰਬਰ 1984 ਲਗਾਤਾਰ ਤਿੰਨ ਦਿਨ ਤੱਕ ਕਤਲੇਆਮ ਕੀਤਾ ਗਿਆ ਸੀ।ਇਸ ਕਤਲੇਆਮ ਨੂੰ 34 ਸਾਲ ਹੋ ਗਏ ਹਨ ਅਤੇ ਅਦਾਲਤ ਵੱਲੋਂ ਸੁਣਾਏ ਗਏ ਇਸ ਫ਼ੈਸਲੇ ਨਾਲ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਮਿਲਣ ਦੀ ਸ਼ੁਰੂਆਤ ਹੋ ਗਈ ਹੈ। -PTCNews


Top News view more...

Latest News view more...