Thu, Apr 25, 2024
Whatsapp

1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ

Written by  Shanker Badra -- December 31st 2018 02:48 PM -- Updated: December 31st 2018 04:12 PM
1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ

1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ

1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ:ਦਿੱਲੀ : 1984 ਸਿੱਖ ਕਤਲੇਆਮ ਮਾਮਲਾ ਅੱਜ ਪੂਰੀ ਦੁਨੀਆਂ ਭਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। [caption id="attachment_234723" align="aligncenter" width="290"]1984 sikh genocide Case Sajjan Kumar Delhi court Sent Mondoli Jail 1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ[/caption] ਜਾਣਕਾਰੀ ਅਨੁਸਾਰ 1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਅਤੇ ਕਾਂਗਰਸੀ ਆਗੂ ਸੱਜਣ ਕੁਮਾਰ ਵੱਲੋਂ ਅੱਜ ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਸਰੰਡਰ ਕੀਤਾ ਗਿਆ ਹੈ।ਜਿਸ ਤੋਂ ਬਾਅਦ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਸੱਜਣ ਕੁਮਾਰ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਹੈ।ਇਸ ਦੇ ਨਾਲ ਹੀ ਸੱਜਣ ਕੁਮਾਰ ਨੂੰ ਮੰਡੋਲੀ ਜੇਲ੍ਹ ਭੇਜਣ ਤੋਂ ਪਹਿਲਾਂ ਉਸਦਾ ਮੈਡੀਕਲ ਕੀਤਾ ਜਾਵੇਗਾ। [caption id="attachment_234722" align="aligncenter" width="300"]1984 sikh genocide Case Sajjan Kumar Delhi court Sent Mondoli Jail 1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ[/caption] ਅੱਜ ਪੂਰੇ ਸਿੱਖ ਪੰਜਾਬੀਆਂ ਲਈ ਵੱਡੀ ਖ਼ਬਰ ਹੈ ਕਿ ਕਿਉਂਕਿ ਉਨ੍ਹਾਂ ਨੂੰ 34 ਸਾਲ ਬਾਅਦ ਇਨਸਾਫ਼ ਮਿਲਿਆ ਹੈ।ਇਸ ਤੋਂ ਪਹਿਲਾਂ ਅੱਜ ਸਵੇਰੇ ਉਸਦੇ 2 ਸਾਥੀ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੇ ਦਿੱਲੀ ਹਾਈਕੋਰਟ ਵਿੱਚ ਸਰੰਡਰ ਕਰ ਦਿੱਤਾ ਹੈ।ਜਿਸ ਤੋਂ ਬਾਅਦ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਉਨ੍ਹਾਂ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਹੈ। [caption id="attachment_234726" align="aligncenter" width="300"]1984 sikh genocide Case Sajjan Kumar Delhi court Sent Mondoli Jail 1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ[/caption] ਜ਼ਿਕਰਯੋਗ ਹੈ ਕਿ 1984 ਸਿੱਖ ਕਤਲੇਆਮ ਦੌਰਾਨ ਇੱਕ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਦੋਸ਼ੀ ਕਰਾਰ ਦਿੰਦਿਆਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਅਤੇ ਉਸਦੇ 2 ਸਾਥੀ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ 10-10 ਸਾਲ ਦੀ ਸਜ਼ਾ ਸੁਣਾਈ ਸੀ ਅਤੇ 31 ਦਸੰਬਰ ਤੱਕ ਸਰੰਡਰ ਕਰਨ ਲਈ ਕਿਹਾ ਗਿਆ ਸੀ।ਇਸ ਦੇ ਨਾਲ ਹੀ ਸੱਜਣ ਕੁਮਾਰ ’ਤੇ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਸੀ। -PTCNews


Top News view more...

Latest News view more...