Sat, Apr 27, 2024
Whatsapp

1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

Written by  Jashan A -- March 25th 2019 10:00 AM
1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ,ਨਵੀਂ ਦਿੱਲੀ: 1984 ਸਿੱਖ ਕਤਲੇਆਮ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਜਸਟਿਸ ਐੱਸ.ਏ. ਬੋਬਡੇ ਇਸ ਮਾਮਲੇ ਦੀ ਸੁਣਵਾਈ ਕਰਨਗੇ। [caption id="attachment_273897" align="aligncenter" width="300"]sajjan kumar 1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ[/caption] ਦੱਸ ਦੇਈਏ ਕਿ ਪਿਛਲੀ ਸੁਣਵਾਈ 'ਚ ਸੀਬੀਆਈ ਨੇ ਸੁਪਰੀਮ ਕੋਰਟ 'ਚ ਜਵਾਬ ਦਾਖਲ ਕਰ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ।ਸੀਬੀਆਈ ਨੇ ਆਪਣੇ ਜਵਾਬ 'ਚ ਕਿਹਾ ਸੀ ਕਿ ਸੱਜਣ ਕੁਮਾਰ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਉਸ ਨੂੰ ਜ਼ਮਾਨਤ ਦੇਣ ਨਾਲ ਸਿੱਖ ਕਤਲੇਆਮ ਦੇ ਦੂਸਰੇ ਮਾਮਲਿਆਂ 'ਚ ਗਵਾਹ ਪ੍ਰਭਾਵਿਤ ਹੋ ਸਕਦੇ ਹਨ, ਇਸ ਲਈ ਸੱਜਣ ਕੁਮਾਰ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਹੋਰ ਪੜ੍ਹੋ:1984 ਸਿੱਖ ਕਤਲੇਆਮ ਮਾਮਲਾ :ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਦਿੱਲੀ ਹਾਈਕੋਰਟ ਨੇ ਭੇਜਿਆ ਮੰਡੋਲੀ ਜੇਲ੍ਹ [caption id="attachment_273896" align="aligncenter" width="300"]sajjan kumar 1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ[/caption] ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ ‘ਚ ਅਪੀਲ ਦਾਇਰ ਕਰ ਕੇ ਦਿੱਲੀ ਹਾਈ ਕੋਰਟ ਦੇ ਉਸ ਫੈਸਲਾ ਨੂੰ ਚੁਣੌਤੀ ਦਿੱਤੀ ਹੈ, ਜਿਸ ‘ਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਇਲਾਕੇ ‘ਚ ਸਿੱਖਾਂ ਦੇ ਕਤਲੇਆਮ ਮਾਮਲੇ ‘ਚ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਕੋਰਟ ਨੇ ਸੱਜਣ ‘ਤੇ 5 ਲੱਖ ਰੁਪਏ ਜ਼ੁਰਮਾਨਾ ਵੀ ਲਗਾਇਆ ਸੀ। -PTC News


Top News view more...

Latest News view more...