
’84 ਸਿੱਖ ਕਤਲੇਆਮ ਮਾਮਲਾ: ਦੋਸ਼ੀ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ,ਨਵੀਂ ਦਿੱਲੀ: ’84 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਅਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈਕੋਰਟ ਦੀ ਡਬਲ ਬੈਂਚ ਸੁਣਵਾਈ ਕਰੇਗੀ।

ਦੱਸ ਦੇਈਏ ਕਿ ਸੱਜਣ ਨੇ ਆਤਮ ਸਮਰਪਣ ਕਰਨ ਲਈ ਕੋਰਟ ਤੋਂ ਇੱਕ ਮਹੀਨੇ ਦਾ ਸਮਾਂ ਮੰਗਿਆ ਹੋਇਆ ਹੈ। ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰ ਸੱਜਣ ਨੇ ਸਰੰਡਰ ਦਾ ਸਮਾਂ 30 ਦਿਨ ਹੋਰ ਵਧਾਉਣ ਦੀ ਮੰਗ ਕੀਤੀ ਹੈ।
ਹੋਰ ਪੜ੍ਹੋ: ਰਾਜਧਾਨੀ ਦਿੱਲੀ ‘ਚ ਠੰਡ ਨੇ ਦਿੱਤੀ ਦਸਤਕ, ਠੁਰ-ਠੁਰ ਕਰਨ ਲੱਗੇ ਲੋਕ
ਇਸ ਦੇ ਲਈ ਸੱਜਣ ਨੇ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਦਾ ਹਵਾਲਾ ਦਿੱਤਾ ਹੈ।

ਦੱਸਣਯੋਗ ਹੈ ਕਿ ਬੀਤੇ ਸੋਮਵਾਰ ਨੂੰ ਦਿੱਲੀ ਦੇ ਪਟਿਆਲਾ ਕੋਰਟ ਵੱਲੋਂ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਦੇ ਰਾਜਨਗਰ ਵਿੱਚ ਹੋਏ ਦੰਗਿਆਂ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ।
-PTC News