ਕੋਰੋਨਾ ਤੋਂ ਮਿਲ ਰਹੀ ਰਾਹਤ,ਪਿਛਲੇ 24 ਘੰਟਿਆਂ 'ਚ ਮਾਮਲੇ ਘਟ ਕੇ ਹੋਏ 2.40 ਲੱਖ ਦਰਜ , 3741 ਮੌਤਾਂ

By Jagroop Kaur - May 23, 2021 12:05 pm

ਭਾਰਤ ਵਿਚ ਕੋਰੋਨਾ ਦੀ ਦੂਜੀ ਲਹਿਰ ਹੁਣ ਘਟਦੀ ਨਜ਼ਰ ਆ ਰਹੀ ਹੈ। ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਹੁਣ ਤੇਜ਼ੀ ਨਾਲ ਘਟਣੀ ਸ਼ੁਰੂ ਹੋ ਗਈ ਹੈ, ਹਾਲਾਂਕਿ ਇਸ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ ਅਜੇ ਘੱਟ ਨਹੀਂ ਰਹੀ ਹੈ। ਭਾਰਤ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 2,40,842 ਨਵੇਂ ਮਾਮਲੇ ਆਏ ਹਨ। ਇਸ ਦੇ ਨਾਲ ਹੀ ਵਾਇਰਸ ਦੇ ਰੋਜ਼ ਆਉਣ ਵਾਲੇ ਮਾਮਲੇ ਲਗਾਤਾਰ 7ਵੇਂ ਦਿਨ 3 ਲੱਖ ਤੋਂ ਹੇਠਾਂ ਰਹੇ। ਕੇਂਦਰੀ ਸਿਹਤ ਮੰਤਰਾਲਾ ਨੇ ਐਤਵਾਰ ਨੂੰ ਦੱਸਿਆ ਕਿ ਦੇਸ਼ ਵਿਚ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 2,65,30,132 ਹੋ ਗਈ ਹੈ।Coronavirus : India reports 2,57,299 new COVID-19 cases, 4,194 deaths in last 24 hours

Read More : ਜਾਣੋ ਕੀ ਤੁਸੀਂ ਵੱਖ ਵੱਖ ਕੋਵਿਡ ਟੀਕਿਆਂ ਦੀਆਂ 2 ਖੁਰਾਕਾਂ ਲੈ ਸਕਦੇ ਹੋ ?

ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ 3,741 ਹੋਰ ਲੋਕਾਂ ਦੀ ਵਾਇਰਸ ਕਾਰਨ ਮੌਤ ਹੋ ਜਾਣ ਨਾਲ ਇਸ ਵਾਇਰਸ ਤੋਂ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2,99,266 ਹੋ ਗਈ ਹੈ। ਰਾਹਤ ਦੀ ਗੱਲ ਇਹ ਵੀ ਹੈ ਕਿ ਇਕ ਦਿਨ 3,55,102 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ।Coronavirus: India records more than 3.50 lakh new recoveries in 24 hours

REad more : PSPCL ਭਰਤੀ 2021: 2632 ਸਹਾਇਕ ਲਾਈਨਮੈਨ ਅਤੇ ਹੋਰ ਅਸਾਮੀਆਂ ਲਈ ਅਰਜ਼ੀ ਦਿਓ

ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 28 ਲੱਖ 5 ਹਜ਼ਾਰ 399 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 34 ਲੱਖ 25 ਹਜ਼ਾਰ 467 ਵਿਅਕਤੀ ਠੀਕ ਹੋਏ ਹਨ ਅਤੇ ਆਪਣੇ ਘਰਾਂ ਨੂੰ ਪਰਤ ਗਏ ਹਨ। ਕੋਰੋਨਾ ਨਾਲ ਹੁਣ ਤੱਕ ਦੇਸ਼ ਵਿਚ 2 ਲੱਖ 99 ਹਜ਼ਾਰ 266 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਵਿੱਚ ਵੀ ਕੋਰੋਨਾ ਤੋਂ ਬਹੁਤ ਰਾਹਤ ਮਿਲੀ ਹੈ। ਸ਼ਨੀਵਾਰ ਨੂੰ ਮਹਾਰਾਸ਼ਟਰ ਵਿੱਚ ਕੋਵਿਡ -19 ਦੇ 26,133 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਲਾਗ ਦੇ ਕਾਰਨ 682 ਲੋਕਾਂ ਦੀ ਮੌਤ ਹੋ ਗਈ ਹੈ।

adv-img
adv-img