ਰਿਸ਼ਤੇਦਾਰ ਦੀ ਮੌਤ ਦਾ ਸੋਗ ਮਨਾਉਣ ਜਾ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ

ਹੁਸ਼ਿਆਰਪੁਰ: ਸਰਦੀਆਂ ਦਾ ਮੌਸਮ ਆ ਗਿਆ ਹੈ ਇਸ ਦੌਰਾਨ ਧੁੰਦ ਦਾ ਕਹਿਰ ਵੀ ਕਾਫੀ ਹੁੰਦਾ ਹੈ ਅਜਿਹੇ ਵਿਚ ਰਾਹਗੀਰਾਂ ਨੂੰ ਅਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਮੁਸ਼ਕਿਲਾਂ ਵੀ ਅਜਿਹੀਆਂ ਜਿਥੇ ਜਾਨ ਤੱਕ ਚਲੀ ਜਾਂਦੀ ਹੈ। ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਰਾਜਸਥਾਨ ਜਾ ਰਿਹਾ ਇਕ ਪਰਿਵਾਰ ਮੋਗਾ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਿਆ

ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਤੋਂ 5 ਲੋਕ ਗੱਡੀ ‘ਚ ਸਵਾਰ ਹੋ ਕੇ ਰਾਜਸਥਾਨ ਵਿਖੇ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ‘ਤੇ ਜਾ ਰਹੇ ਸਨ ਕਿ ਮੋਗਾ ਦੇ ਕਸਬਾ ਸਮਾਲਸਰ ਨੇੜੇ ਉਨ੍ਹਾਂ ਦੀ ਗੱਡੀ ਇਕ ਟਰੈਕਟਰ-ਟਰਾਲੀ ਨਾਲ ਜਾ ਟਕਰਾਈ।

Road Accident

ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਹੀ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਸ ਦੌਰਾਨ ਕਾਰ ਦੇ ਚਿੱਥੜੇ ਤੱਕ ਉੱਡ ਗਏ। ਜ਼ਖ਼ਮੀਆਂ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੀ ਵਿਚ ਹਾਦਸੇ ‘ਚ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।