Sat, Apr 20, 2024
Whatsapp

ਹੁਣੇ -ਹੁਣੇ ਆਈ ਵੱਡੀ ਖ਼ਬਰ , ਪੰਜਾਬ ਦੇ ਇਸ ਜ਼ਿਲ੍ਹੇ 'ਚ ਕੋਰੋਨਾ ਕਾਰਨ ਢਾਈ ਮਹੀਨਿਆਂ ਦੇ ਬੱਚੇ ਦੀ ਮੌਤ

Written by  Shanker Badra -- May 21st 2020 06:10 PM
ਹੁਣੇ -ਹੁਣੇ ਆਈ ਵੱਡੀ ਖ਼ਬਰ , ਪੰਜਾਬ ਦੇ ਇਸ ਜ਼ਿਲ੍ਹੇ 'ਚ ਕੋਰੋਨਾ ਕਾਰਨ ਢਾਈ ਮਹੀਨਿਆਂ ਦੇ ਬੱਚੇ ਦੀ ਮੌਤ

ਹੁਣੇ -ਹੁਣੇ ਆਈ ਵੱਡੀ ਖ਼ਬਰ , ਪੰਜਾਬ ਦੇ ਇਸ ਜ਼ਿਲ੍ਹੇ 'ਚ ਕੋਰੋਨਾ ਕਾਰਨ ਢਾਈ ਮਹੀਨਿਆਂ ਦੇ ਬੱਚੇ ਦੀ ਮੌਤ

ਹੁਣੇ -ਹੁਣੇ ਆਈ ਵੱਡੀ ਖ਼ਬਰ , ਪੰਜਾਬ ਦੇ ਇਸ ਜ਼ਿਲ੍ਹੇ 'ਚਕੋਰੋਨਾ ਕਾਰਨ ਢਾਈ ਮਹੀਨਿਆਂ ਦੇ ਬੱਚੇ ਦੀ ਮੌਤ:ਅੰਮ੍ਰਿਤਸਰ : ਦੇਸ਼ ਸਮੇਤ ਪੰਜਾਬ ‘ਚ ਵੀ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ।ਪੰਜਾਬ 'ਚ ਅੱਜ ਢਾਈ ਮਹੀਨਿਆਂ ਦੇ ਬੱਚੇ ਦੀ 'ਕੋਰੋਨਾ' ਕਾਰਨ ਮੌਤ ਹੋਣ ਨਾਲ ਸੂਬੇ 'ਚ ਮੌਤਾਂ ਦਾ ਅੰਕੜਾ ਵੱਧ ਗਿਆ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚਦਾਖਲ ਢਾਈ ਮਹੀਨੇ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚਾ ਨਿਮੋਨੀਆ ,ਖਾਂਸੀ, ਜੁਕਾਮਤੇ ਦਿਮਾਗੀ ਬੁਖ਼ਾਰ ਦਾ ਸ਼ਿਕਾਰ ਸੀ ,ਜਿਸ ਕਾਰਨ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕੁਝ ਦਿਨ ਪਹਿਲਾਂ ਹੀ ਹਸਪਤਾਲ ਦਾਖਲ ਕਰਵਾਇਆ ਸੀ।ਅੱਜ ਸਵੇਰੇ ਬੱਚੇ ਦੀ ਇੰਫਲੁਨੇਸਕ ਲੈਬ ਤੋਂ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੀ ਬੁੱਧਵਾਰ ਦੇਰ ਰਾਤ ਮੌਤ ਹੋ ਗਈ ਸੀ। ਜਿਸ ਦੀ ਪੁਸ਼ਟੀ ਗੁਰੂ ਨਾਨਕ ਹਸਪਤਾਲ ਦੇ ਡਾਕਟਰਾਂ ਵਲੋਂ ਕੀਤੀ ਗਈ ਹੈ।ਇਸ ਦੇ ਇਲਾਵਾ ਅੰਮ੍ਰਿਤਸਰ 'ਚ ਵੀਰਵਾਰ ਨੂੰ 15 ਸਾਲਾ ਲੜਕੇ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ 2 ਹਜ਼ਾਰ ਤੋਂ ਪਾਰ ਹੋ ਗਏ ਹਨ। -PTCNews


Top News view more...

Latest News view more...