Fri, Apr 26, 2024
Whatsapp

ਅੰਮ੍ਰਿਤਸਰ 'ਚ ਕੋਰੋਨਾ ਕਾਰਨ 2 ਹੋਰ ਮੌਤਾਂ, 22 ਨਵੇਂ ਮਾਮਲਿਆਂ ਦੀ ਪੁਸ਼ਟੀ

Written by  Shanker Badra -- June 29th 2020 06:44 PM
ਅੰਮ੍ਰਿਤਸਰ 'ਚ ਕੋਰੋਨਾ ਕਾਰਨ 2 ਹੋਰ ਮੌਤਾਂ, 22 ਨਵੇਂ ਮਾਮਲਿਆਂ ਦੀ ਪੁਸ਼ਟੀ

ਅੰਮ੍ਰਿਤਸਰ 'ਚ ਕੋਰੋਨਾ ਕਾਰਨ 2 ਹੋਰ ਮੌਤਾਂ, 22 ਨਵੇਂ ਮਾਮਲਿਆਂ ਦੀ ਪੁਸ਼ਟੀ

ਅੰਮ੍ਰਿਤਸਰ 'ਚ ਕੋਰੋਨਾ ਕਾਰਨ 2 ਹੋਰ ਮੌਤਾਂ, 22 ਨਵੇਂ ਮਾਮਲਿਆਂ ਦੀ ਪੁਸ਼ਟੀ:ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਮਰੀਜ਼ਾਂ ਦੀ ਮੌਤ ਦਰ ਵੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਅਧੀਨ ਚੌਂਕ ਪਾਸੀਆ ਦੇ ਰਹਿਣ ਵਾਲੇ 55 ਸਾਲਾ ਸੁਭਾਸ਼ ਕੁਮਾਰ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ। [caption id="attachment_414811" align="aligncenter" width="300"]2 more deaths due to corona in Amritsar ਅੰਮ੍ਰਿਤਸਰ 'ਚ ਕੋਰੋਨਾ ਕਾਰਨ 2 ਹੋਰ ਮੌਤਾਂ, 22 ਨਵੇਂ ਮਾਮਲਿਆਂ ਦੀ ਪੁਸ਼ਟੀ[/caption] ਇਸ ਤੋਂ ਇਲਾਵਾ ਜ਼ਿਲ੍ਹੇ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਸ਼੍ਰੀਪੁਰਾ ਦੇ ਰਹਿਣ ਵਾਲੇ 71 ਸਾਲਾ ਦਵਿੰਦਰ ਸਿੰਘ ਦੀ ਵੀ ਕੋਰੋਨਾ ਨਾਲ ਮੌਤ ਹੋ ਗਈ। ਅੰਮ੍ਰਿਤਸਰ ਜ਼ਿਲ੍ਹੇ 'ਚ ਅੱਜ ਕੋਰੋਨਾ ਨਾਲ ਦੋ ਹੋਰ ਮੌਤਾਂ ਹੋ ਗਈਆਂ ਹਨ, ਉਥੇ ਹੀ 22 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ ਜ਼ਿਲ੍ਹੇ ਵਿਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 41 ਹੋ ਗਈ ਹੈ ਜਦਕਿ ਕੁੱਲ ਮਰੀਜ਼ਾਂ ਦੀ ਗਿਣਤੀ 945 ਹੋ ਗਈ ਹੈ। ਇਸ ਦੌਰਾਨ ਜ਼ਿਲ੍ਹੇ ਵਿੱਚ ਦਹਿਸ਼ਤ ਦਾ ਮਾਹੌਲ ਹੈ। -PTCNews


Top News view more...

Latest News view more...