Fri, Apr 19, 2024
Whatsapp

ਪੈਟਰੋਲ ਪੰਪ 'ਤੇ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੇ ਦਿੱਤਾ ਲੁੱਟ ਨੂੰ ਅੰਜਾਮ, ਲੁੱਟੇ ਲੱਖਾਂ ਰੁਪਏ

Written by  Riya Bawa -- October 15th 2022 09:26 AM
ਪੈਟਰੋਲ ਪੰਪ 'ਤੇ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੇ ਦਿੱਤਾ ਲੁੱਟ ਨੂੰ ਅੰਜਾਮ, ਲੁੱਟੇ ਲੱਖਾਂ ਰੁਪਏ

ਪੈਟਰੋਲ ਪੰਪ 'ਤੇ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੇ ਦਿੱਤਾ ਲੁੱਟ ਨੂੰ ਅੰਜਾਮ, ਲੁੱਟੇ ਲੱਖਾਂ ਰੁਪਏ

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ 'ਚ ਦੋ ਨਕਾਬਪੋਸ਼ ਬਾਈਕ ਸਵਾਰਾਂ ਨੇ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਬਾਈਕ 'ਤੇ ਆਏ ਹਥਿਆਰਬੰਦ ਲੁਟੇਰਿਆਂ ਨੇ ਕੁਝ ਹੀ ਮਿੰਟਾਂ 'ਚ ਪੈਟਰੋਲ ਪੰਪ ਤੋਂ 90 ਹਜ਼ਾਰ ਦੀ ਨਕਦੀ ਲੁੱਟ ਲਈ ਪਰ ਉਨ੍ਹਾਂ ਦੀ ਇਹ ਹਰਕਤ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਪੁਲਿਸ ਨੇ ਸੀਸੀਟੀਵੀ ਕੈਮਰੇ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਹੈ। loot ਦੱਸ ਦੇਈਏ ਕਿ ਇਹ ਘਟਨਾ ਜੰਡਿਆਲਾਗੁਰੂ ਦੇ ਮੱਲੀਆਂ ਰੋਡ ਦੀ ਹੈ। ਮੱਲੀਆਂ ਰੋਡ ’ਤੇ ਸਥਿਤ ਪੈਟਰੋਲ ਪੰਪ ’ਤੇ ਦੇਰ ਰਾਤ ਸਾਰੇ ਮੁਲਾਜ਼ਮ ਕੰਮ ’ਚ ਰੁੱਝੇ ਹੋਏ ਸਨ। ਇਸ ਦੌਰਾਨ ਬਾਈਕ 'ਤੇ 2 ਨੌਜਵਾਨ ਆਏ। ਦੋਵਾਂ ਦੇ ਮੂੰਹ ਢਕੇ ਹੋਏ ਸਨ। ਇੱਕ ਨੇ ਵੱਡੀ ਦੋ ਬੈਰਲ ਕੱਢ ਲਈ ਅਤੇ ਦੂਜੇ ਨੇ ਪਿਸਤੌਲ ਕੱਢਿਆ। ਦੋਵੇਂ ਪੈਟਰੋਲ ਪੰਪ 'ਤੇ ਨਕਦੀ ਇਕੱਠੀ ਕਰ ਰਹੇ ਨੌਜਵਾਨਾਂ ਵੱਲ ਭੱਜੇ। ਇਹ ਵੀ ਪੜ੍ਹੋ : ਬੱਚੇ ਦੀ ਮੌਤ ਮਗਰੋਂ ਪਰਿਵਾਰਕ ਮੈਂਬਰਾਂ ਨੇ ਨਰਸ ਦੇ ਜੜਿਆ ਥੱਪੜ, ਸਟਾਫ ਵੱਲੋਂ ਧਰਨਾ ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਦੇਖ ਕੇ ਪੈਟਰੋਲ ਪੰਪ 'ਤੇ ਕੰਮ ਕਰ ਰਹੇ ਕਰਮਚਾਰੀ ਡਰ ਗਏ। ਨੌਜਵਾਨਾਂ ਨੇ ਉਨ੍ਹਾਂ ਤੋਂ ਪੈਸੇ ਖੋਹਣੇ ਸ਼ੁਰੂ ਕਰ ਦਿੱਤੇ ਪਰ ਮੁਲਾਜ਼ਮਾਂ ਨੇ ਲੁਟੇਰਿਆਂ ਦਾ ਮੁਕਾਬਲਾ ਕੀਤਾ। ਜਦੋਂ ਮੁਲਜ਼ਮਾਂ ਨੇ ਪਿਸਤੌਲ ਅਤੇ ਹਥਿਆਰਾਂ ਦਾ ਇਸ਼ਾਰਾ ਕੀਤਾ ਤਾਂ ਸਾਰੇ ਪਿੱਛੇ ਹੋ ਗਏ। ਕਰੀਬ 1.30 ਮਿੰਟ 'ਚ ਲੁਟੇਰੇ 90 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਲੈ ਗਏ। ਲੁੱਟ ਦੀ ਸੂਚਨਾ ਮਿਲਦੇ ਹੀ ਥਾਣਾ ਜੰਡਿਆਲਾਗੁਰੂ ਤੋਂ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ। ਹਨੇਰਾ ਹੋਣ ਕਾਰਨ ਮੁਲਜ਼ਮਾਂ ਦੇ ਮੋਟਰਸਾਈਕਲ ਦਾ ਨੰਬਰ ਸਾਫ਼ ਦਿਖਾਈ ਨਹੀਂ ਦੇ ਰਿਹਾ ਸੀ ਪਰ ਮੁਲਜ਼ਮਾਂ ਦੀ ਹਰਕਤ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -PTC News


Top News view more...

Latest News view more...