ਮੁੱਖ ਖਬਰਾਂ

ਜੰਮੂ-ਕਸ਼ਮੀਰ: LoC 'ਤੇ ਘੁਸਪੈਠ ਨਾਕਾਮ, ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

By Shanker Badra -- July 11, 2020 11:07 am -- Updated:Feb 15, 2021

ਜੰਮੂ-ਕਸ਼ਮੀਰ: LoC 'ਤੇ ਘੁਸਪੈਠ ਨਾਕਾਮ, ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ:ਸ਼੍ਰੀਨਗਰ : ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਨੌਗਾਮ ਸੈਕਟਰ 'ਚ ਅੱਜ ਸਵੇਰੇ ਕੰਟਰੋਲ ਰੇਖਾ (ਐੱਲ. ਓ. ਸੀ.) ਨੇੜੇ ਭਾਰਤੀ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ 2 ਅੱਤਵਾਦੀ ਮਾਰੇ ਗਏ ਹਨ। ਜਾਣਕਾਰੀ ਅਨੁਸਾਰ ਅਜੇ ਵੀ ਅੱਤਵਾਦੀਆਂ ਦੇ ਨਾਲ ਮੁੱਠਭੇੜ ਜਾਰੀ ਹੈ।

ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਕੰਟਰੋਲ ਰੇਖਾ 'ਤੇ ਨਿਗਰਾਨੀ ਰੱਖਣ ਵਾਲੇ ਫੌਜੀਆਂ ਨੇ ਬਾਰਾਮੂਲਾ ਦੇ ਨੌਗਾਮ ਸੈਕਟਰ 'ਚ ਕੁਝ ਸ਼ੱਕੀ ਹਰਕਤਾਂ ਵੇਖੀਆਂ ਤੇ ਛੇਤੀ ਕਾਰਵਾਈ ਕਰਦਿਆਂ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ।

2 terrorists killed in Baramulla's Naugam sector in Jammu and Kashmir ਜੰਮੂ-ਕਸ਼ਮੀਰ : LoC 'ਤੇ ਘੁਸਪੈਠ ਨਾਕਾਮ, ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

ਉਨ੍ਹਾਂ ਨੇ ਦੱਸਿਆ ਕਿ ਫ਼ੌਜੀਆਂ ਨੇ ਤੇਜ਼ੀ ਨਾਲ ਘਾਤ ਲਾ ਕੇ ਹਮਲਾ ਕੀਤਾ, ਜਿਸ ਵਿਚ ਦੋ ਅੱਤਵਾਦੀ ਢੇਰ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਮੌਕੇ ਤੋਂ ਦੋ ਏ.ਕੇ-47 ਰਾਈਫਲ ਅਤੇ ਯੁੱਧ ਵਿਚ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਸਮੱਗਰੀਆਂ ਜ਼ਬਤ ਕੀਤੀਆਂ ਗਈਆਂ। ਸਰਚ ਆਪੇਰਸ਼ਨ ਅਜੇ ਜਾਰੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਸੁਰੱਖਿਆ ਦਸਤਿਆਂ ਨੂੰ ਅੱਤਵਾਦੀ ਘੁਸਪੈਠ ਦੀ ਖੁਫੀਆ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਕੰਟਰੋਲ ਰੇਖਾ 'ਤੇ ਅੱਤਵਾਦੀਆਂ ਨੂੰ ਘੁਸਪੈਠ ਕਰਦੇ ਦੇਖਿਆ। ਹਾਲਾਂਕਿ ਕੰਟਰੋਲ ਰੇਖਾ 'ਤੇ ਤਾਇਨਾਤ ਸੁਰੱਖਿਆ ਦਸਤਿਆਂ ਨੇ ਅੱਤਵਾਦੀਆਂ ਦੀ ਇਸ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਸੀ। ਨਾਲ ਹੀ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਸੀ।
-PTCNews

  • Share