ਚੋਰੀ ਦੇ 8 ਮੋਟਰਸਾਈਕਲਾਂ ਸਣੇ 2 ਨੌਜਵਾਨ ਚੜੇ ਪੁਲਿਸ ਅੜਿੱਕੇ

2 Young Man Arrested By Amritsar Police With Bikes

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ,ਜਦੋਂ ਉਹਨਾਂ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਨਾਕੇਬੰਦੀ ਦੌਰਾਨ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

2 Young Man Arrested By Amritsar Police With Bikes ਹਰਜੀਤ ਸਿੰਘ ਧਾਰੀਵਾਲ ਮੁਤਾਬਕ ਮੇਜਰ ਸਿੰਘ ਅਤੇ ਰੋਬਿਨ ਮਸੀਹ ਨੂੰ ਫੜ੍ਹ ਕੇ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਚੱਲਿਆ ਕਿ ਜੋ ਮੋਟਰਸਾਈਕਲ ਉਹ ਚਲਾ ਰਹੇ ਹਨ, ਉਹ ਚੋਰੀ ਦਾ ਹੈ।

ਹੋਰ ਪੜ੍ਹੋ: ਟਾਂਡਾ ‘ਚ ਚੋਰਾਂ ਨੇ ਟੈਂਟ ਹਾਊਸ ਨੂੰ ਬਣਾਇਆ ਨਿਸ਼ਾਨਾ, ਲੁੱਟ ਲੈ ਗਏ ਭਾਂਡੇ

2 Young Man Arrested By Amritsar Police With Bikes ਜਦੋ ਪੁਲਿਸ ਨੇ ਡੂੰਘਾਈ ਨਾਲ ਜਾਂਚ ਕੀਤੀ ਤਾਂ ਸਾਹਮਣੇ ਆਇਆ ਹੈ ਕਿ ਨਸ਼ੇ ਦੀ ਪੂਰਤੀ ਲਈ ਮੋਟਰਸਾਈਕਲ ਚੋਰੀ ਕਰਦੇ ਸਨ ਤੇ ਉਹਨਾਂ ਦੀ ਨਿਸ਼ਾਨਦੇਹੀ ‘ਤੇ 8 ਮੋਟਰਸਾਈਕਲ ਬਰਾਮਦ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

2 Young Man Arrested By Amritsar Police With Bikes ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਹਨਾਂ ‘ਤੇ ਨਕੇਲ ਕਸਣ ਲਈ ਪੁਲਿਸ ਵੱਲੋਂ ਮੁਹਿੰਮਾਂ ਵਿੱਢੀਆਂ ਗਈਆਂ ਹਨ, ਜਿਸ ਦੇ ਤਹਿਤ ਪੁਲਿਸ ਕਾਮਯਾਬ ਵੀ ਹੋਰ ਰਹੀ ਹੈ।

-PTC News