ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕਰਨ ਦੀ ਉੱਠੀ ਮੰਗ

By Joshi - February 08, 2018 3:02 pm

21 Sikh boys killed in 1984, Captain Amarinder asked them to surrender: ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕਰਨ ਦੀ ਉੱਠੀ ਮੰਗ

ਪੰਜਾਬ ਦੇ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕਰਨ ਦੀ ਮੰਗ ਉੱਠੀ  ਹੈ ਅਤੇ ਇਸ ਸੰਬੰਧ 'ਚ ਦਿੱਲੀ ਸਿੱਖ ਗੁਰੁਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਹੈ।

ਕਮੇਟੀ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਹੱਥ 21 ਸਿੱਖ ਨੌਜਵਾਨਾਂ ਦੇ ਕਤਲ ਵਿੱਚ ਹੈ ਅਤੇ ਸਿੱਖ ਨੌਜਵਾਨਾਂ ਦੇ ਕਤਲੇਆਮ 'ਚ ਉਸਦੀ ਸ਼ਮੂਲੀਅਤ ਦੇ ਚੱਲਦਿਆਂ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕਰ ਦਿੱਤਾ ਜਾਣਾ ਚਾਹੀਦਾ ਹੈ।  ਇਸ ਮਾਮਲੇ 'ਚ ਦਿੱਲੀ ਕਮੇਟੀ ਦੇ ਬੁਲਾਰੇ ਪ੍ਰਮਿੰਦਰਪਾਲ ਸਿੰਘ ਨੇ ਜਥੇਦਾਰ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ ਕੀਤੀ ਹੈ।


ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਚੰਦਰਸ਼ੇਖਰ ਕੋਲ 21 ਸਿੱਖ ਨੌਜਵਾਨਾਂ ਨੂੰ ਆਤਮ ਸਮਰਪਣ ਕਰਵਾਇਆ ਸੀ, ਜਿੰਨ੍ਹਾਂ ਦਾ ਬਾਅਦ 'ਚ ਕਤਲ ਕਰ ਦਿੱਤਾ ਗਿਆ ਸੀ। ਇਸ ਬਾਰੇ 'ਚ ਖੁਦ ਉਹਨਾਂ ਨੇ 17 ਮਈ 2017 ਨੂੰ ਟਵੀਟ ਕਰਕੇ ਪੁਲਿਸ ਨੂੰ ਹਵਾਲਗੀ ਦੇਣ ਵਾਲੇ ਇਨ੍ਹਾਂ 21 ਨੌਜਵਾਨਾਂ ਦੇ ਕਤਲ ਦਾ ਖੁਲਾਸਾ ਕੀਤਾ ਸੀ।

ਉਹਨਾਂ ਕਿਹਾ ਸੀ ਕਿ ਨੌਜਵਾਨਾਂ ਦਾ ਕਤਲੇਆਮ ਹੋਣ ਤੋਂ ਬਾਅਦ ਉਹਨਾਂ ਫਿਰ ਕਦੀ ਚੰਦਰਸ਼ੇਖਰ ਨਾਲ ਗੱਲ ਨਹੀਂ ਕੀਤੀ ਅਤੇ ਕੈਪਟਨ ਨੇ 21 ਸਿੱਖ ਨੌਜਵਾਨਾਂ ਨੂੰ ਆਤਮਸਮਰਪਣ ਲਈ ਕਹਿਣ 'ਤੇ ਅਫਸੋਸ ਜਤਾਇਆ ਸੀ।

—PTC News

adv-img
adv-img