Advertisment

ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕਰਨ ਦੀ ਉੱਠੀ ਮੰਗ

author-image
Ragini Joshi
New Update
ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕਰਨ ਦੀ ਉੱਠੀ ਮੰਗ
Advertisment
21 Sikh boys killed in 1984, Captain Amarinder asked them to surrender: ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕਰਨ ਦੀ ਉੱਠੀ ਮੰਗ ਪੰਜਾਬ ਦੇ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕਰਨ ਦੀ ਮੰਗ ਉੱਠੀ  ਹੈ ਅਤੇ ਇਸ ਸੰਬੰਧ 'ਚ ਦਿੱਲੀ ਸਿੱਖ ਗੁਰੁਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਹੈ। ਕਮੇਟੀ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਹੱਥ 21 ਸਿੱਖ ਨੌਜਵਾਨਾਂ ਦੇ ਕਤਲ ਵਿੱਚ ਹੈ ਅਤੇ ਸਿੱਖ ਨੌਜਵਾਨਾਂ ਦੇ ਕਤਲੇਆਮ 'ਚ ਉਸਦੀ ਸ਼ਮੂਲੀਅਤ ਦੇ ਚੱਲਦਿਆਂ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕਰ ਦਿੱਤਾ ਜਾਣਾ ਚਾਹੀਦਾ ਹੈ।  ਇਸ ਮਾਮਲੇ 'ਚ ਦਿੱਲੀ ਕਮੇਟੀ ਦੇ ਬੁਲਾਰੇ ਪ੍ਰਮਿੰਦਰਪਾਲ ਸਿੰਘ ਨੇ ਜਥੇਦਾਰ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ ਕੀਤੀ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਚੰਦਰਸ਼ੇਖਰ ਕੋਲ 21 ਸਿੱਖ ਨੌਜਵਾਨਾਂ ਨੂੰ ਆਤਮ ਸਮਰਪਣ ਕਰਵਾਇਆ ਸੀ, ਜਿੰਨ੍ਹਾਂ ਦਾ ਬਾਅਦ 'ਚ ਕਤਲ ਕਰ ਦਿੱਤਾ ਗਿਆ ਸੀ। ਇਸ ਬਾਰੇ 'ਚ ਖੁਦ ਉਹਨਾਂ ਨੇ 17 ਮਈ 2017 ਨੂੰ ਟਵੀਟ ਕਰਕੇ ਪੁਲਿਸ ਨੂੰ ਹਵਾਲਗੀ ਦੇਣ ਵਾਲੇ ਇਨ੍ਹਾਂ 21 ਨੌਜਵਾਨਾਂ ਦੇ ਕਤਲ ਦਾ ਖੁਲਾਸਾ ਕੀਤਾ ਸੀ। ਉਹਨਾਂ ਕਿਹਾ ਸੀ ਕਿ ਨੌਜਵਾਨਾਂ ਦਾ ਕਤਲੇਆਮ ਹੋਣ ਤੋਂ ਬਾਅਦ ਉਹਨਾਂ ਫਿਰ ਕਦੀ ਚੰਦਰਸ਼ੇਖਰ ਨਾਲ ਗੱਲ ਨਹੀਂ ਕੀਤੀ ਅਤੇ ਕੈਪਟਨ ਨੇ 21 ਸਿੱਖ ਨੌਜਵਾਨਾਂ ਨੂੰ ਆਤਮਸਮਰਪਣ ਲਈ ਕਹਿਣ 'ਤੇ ਅਫਸੋਸ ਜਤਾਇਆ ਸੀ। —PTC News-
shiromani-akali-dal bhagwant-mann punjabi-news sad sukhbir-badal rahul-gandhi punjab-congress terrorism captain-amarinder-singh punjab-politics latest-punjabi-news anti-sikh-riots latest-news-in-punjabi indian-national-congress aam-aadmi-party-punjab aap-punjab captain-amarinder 1984 sukhpal-khaira news-in-punjabi news-from-punjab news-punjabi happening-news-from-punjab indian-national-congress-punjab top-punjabi-news news-punjabi-punjab 21-sikh-boys-killed-in-1984 captain-amarinder-asked-them-to-surrender
Advertisment

Stay updated with the latest news headlines.

Follow us:
Advertisment