Fri, Dec 13, 2024
Whatsapp

22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ

Reported by:  PTC News Desk  Edited by:  Riya Bawa -- April 10th 2022 04:22 PM
22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ

22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ

ਫਿਰੋਜ਼ਪੁਰ: ਭ੍ਰਿਸ਼ਟਾਚਾਰ ਮੁਕਤ ਨਸ਼ਾ ਮੁਕਤ ਅਤੇ ਹੋਰ ਕਈ ਤਰ੍ਹਾਂ ਦੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੂ ਅੱਜ ਇਕ ਮਹੀਨਾ ਪੂਰਾ ਹੋ ਗਿਆ ਹੈ ਪਰ ਪਰਨਾਲਾ ਉੱਥੇ ਦਾ ਉੱਥੇ ਹੈ ਉਸੇ ਤਰ੍ਹਾਂ ਹੀ ਪਿੰਡਾਂ ਵਿੱਚ ਨਸ਼ਾ ਵਿਕ ਰਿਹਾ ਹੈ ਅਤੇ ਨੌਜਵਾਨੀ ਇਸ ਦੀ ਸ਼ਿਕਾਰ ਹੋ ਰਹੀ ਹੈ। ਤਾਜਾ ਮਾਮਲਾ ਹੈ ਜ਼ੀਰਾ ਦੇ ਪਿੰਡ ਬੈਹਕ ਗੁੱਜਰਾਂ ਦਾ ਜਿੱਥੇ ਅੱਜ ਇਕ 22 ਸਾਲਾ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੀ ਭੇਟ ਚੜ੍ਹ ਗਿਆ। Cong MP to protest over inaction on drug mafia ਜ਼ੀਰਾ ਦੇ ਪਿੰਡ ਬਹਿਕ ਗੁੱਜਰਾਂ ਵਾਸੀ ਪ੍ਰਦੀਪ ਸਿੰਘ ਉਰਫ ਬੱਗਾ ਪਿਛਲੇ ਦੋ ਤਿੰਨ ਸਾਲ ਤੋਂ ਨਸ਼ੇ ਦਾ ਆਦੀ ਸੀ ਪਰਿਵਾਰ ਦੁਬਾਰਾ ਉਸ ਦਾ ਕਈ ਵਾਰ ਇਲਾਜ ਵੀ ਕਰਵਾਇਆ ਗਿਆ ਪਰ ਹੋਣੀ ਨੂੰ ਜੋ ਮਨਜ਼ੂਰ ਸੀ ਅੱਜ ਪਰਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਜਿਸ ਨਾਲ ਜਿੱਥੇ ਪਰਿਵਾਰ ਉੱਤੇ ਬਹੁਤ ਵੱਡਾ ਪਹਾੜ ਟੁੱਟ ਗਿਆ ਉੱਥੇ ਪਿੜ ਵਿੱਚ ਵੀ ਸ਼ੋਕ ਦੀ ਲਹਿਰ ਹੈ। ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਇਸ ਸਭ ਪੁਲਿਸ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ। Drugs worth Rs 60 cr seized in Mumbai ਇਹ ਵੀ ਪੜ੍ਹੋ: ਦਿੱਲੀ 'ਚ ਆਰੇਂਜ ਅਲਰਟ, 45 ਤੋਂ ਪਾਰ ਪਹੁੰਚਿਆ ਪਾਰਾ, ਜਾਣੋ ਕਿੰਨੇ ਸਾਲਾਂ ਦਾ ਟੁੱਟਿਆ ਰਿਕਾਰਡ ਇਸ ਪਿੰਡ ਦੇ ਵਾਸੀ ਅਤੇ ਦਲਿਤ ਕ੍ਰਾਂਤੀਕਾਰੀ ਸਭਾ ਦੇ ਪ੍ਰਧਾਨ ਮੰਗਲ ਸਿੰਘ ਸੰਧੂ ਨੇ ਦੱਸਿਆ ਕਿ ਕੀ ਅਸੀਂ ਪੁਲੀਸ ਨੂੰ ਸੁਚੇਤ ਕਰਨ ਵਾਸੀ ਜਦੋਂ ਉਨ੍ਹਾਂ ਦਾ ਸਹਿਯੋਗ ਮੰਗਦੇ ਹਾਂ ਤਾਂ ਉਹ ਟਾਲ ਮਟੋਲ ਕਰਦੇ ਹਨ ਅਤੇ ਸੈਮੀਨਾਰ ਲਗਾਉਣ ਦੀ ਗੱਲਾਂ ਕਰਦੇ ਹਨ ਪਰ ਜਦੋਂ ਇਨ੍ਹਾਂ ਦੇ ਸੈਮੀਨਾਰਾਂ ਵਿਚ ਸਵਾਲ ਪੁੱਛਿਆ ਜਾਂਦਾ ਹੈ ਤੇ ਇਨ੍ਹਾਂ ਕੋਲ ਜਵਾਬ ਨਹੀਂ ਹੁੰਦਾ ਉਸ ਨੇ ਇਸ ਮੌਕੇ ਜਿੱਥੇ ਪਿੰਡ ਬਹਿਕ ਗੁੱਜਰਾਂ ਦੇ ਨਸ਼ਾ ਸੌਦਾਗਰਾਂ ਦੀ ਜਾਂਚ ਕਰਾਉਣ ਦੀ ਗੱਲ ਕਹੀ ਉਥੇ ਕਾਰਵਾਈ ਨਾ ਕਰਨ ਤੇ ਸੰਘਰਸ਼ ਕਰਨ ਦੀ ਚਿਤਾਵਨੀ ਵੀ ਦਿੱਤੀ। drug case ਗੌਰਤਲਬ ਹੈ ਕਿ ਮੋਗਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ 31 ਸਾਲਾ ਗੁਰਪ੍ਰੀਤ ਦੀ ਚਿੱਟੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਗੁਰਪ੍ਰੀਤ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ। (ਵਿਜੇ ਮੋਂਗਾ ਜ਼ੀਰਾ ਦੀ ਰਿਪੋਰਟ) -PTC News


Top News view more...

Latest News view more...

PTC NETWORK