Fri, Apr 19, 2024
Whatsapp

ਕਾਰਗਿਲ ਯੁੱਧ ਦੀ ਅੱਜ 23ਵੀਂ ਬਰਸੀ: CM ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Written by  Riya Bawa -- July 26th 2022 01:27 PM -- Updated: July 26th 2022 03:29 PM
ਕਾਰਗਿਲ ਯੁੱਧ ਦੀ ਅੱਜ 23ਵੀਂ ਬਰਸੀ: CM ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕਾਰਗਿਲ ਯੁੱਧ ਦੀ ਅੱਜ 23ਵੀਂ ਬਰਸੀ: CM ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਦਿਵਸ ਮੌਕੇ ਚੰਡੀਗੜ੍ਹ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਚੰਡੀਗੜ੍ਹ ਬੋਗਨਵਿਲੀਆ ਵਾਰ ਮੈਮੋਰੀਅਲ 'ਤੇ ਪਹੁੰਚੇ, ਮਾਨ ਨੇ ਕਿਹਾ ਕਿ ਅਸੀਂ ਆਪਣੇ ਘਰਾਂ 'ਚ ਏ.ਸੀ ਅਤੇ ਹੀਟਰ ਨਾਲ ਸੌਂਦੇ ਹਾਂ ਪਰ ਸਿਪਾਹੀ ਕੜਾਕੇ ਦੀ ਗਰਮੀ ਅਤੇ ਬਰਫੀਲੀ ਠੰਡ ਵਿੱਚ ਵੀ ਡਿਊਟੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਸੈਨਿਕਾਂ ਦੀ ਭਲਾਈ ਲਈ ਜੋ ਵੀ ਲੋੜ ਹੈ, ਸਰਕਾਰ ਉਹ ਜ਼ਰੂਰ ਕਰੇਗੀ। ਕਾਰਗਿਲ ਯੁੱਧ ਦੀ ਅੱਜ 23ਵੀਂ ਬਰਸੀ: CM ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਜੰਗੀ ਯਾਦਗਾਰ ਵਿਖੇ ਕਾਰਗਿਲ ਵਿਜੇ ਦਿਵਸ ਦੀ ਯਾਦ ਵਿਚ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਧਾਰਨ ਸੂਰਮਗਤੀ ਦਾ ਪ੍ਰਤੀਕ ਹੈ ਕਿਉਂ ਜੋ ਇਸ ਜੰਗ ਦੌਰਾਨ ਸਾਡੇ ਫੌਜੀ ਜਵਾਨਾਂ ਨੇ ਕੁਰਬਾਨੀ, ਸੂਰਬੀਰਤਾ ਤੇ ਬਹਾਦਰੀ ਦੀ ਬੇਮਿਸਾਲ ਗਾਥਾ ਪੇਸ਼ ਕੀਤੀ। ਇਹ ਵੀ ਪੜ੍ਹੋ: ਜਲੰਧਰ: ਨਗਰ ਨਿਗਮ ਹੈੱਡਕੁਆਰਟਰ ਦੀ ਬੇਸਮੈਂਟ 'ਚ ਮੁਲਾਜ਼ਮ ਦੀ ਹੋਈ ਸ਼ੱਕੀ ਮੌਤ' ਉਨ੍ਹਾਂ ਕਿਹਾ ਕਿ ਭਾਰਤ ਫੌਜ ਨੇ ਤਮਾਮ ਔਕੜਾਂ ਦੇ ਬਾਵਜੂਦ ਜੁਲਾਈ, 1999 ਵਿਚ ਕਾਰਗਿਲ, ਦਰਾਸ ਤੇ ਬਟਾਲਿਕ ਦੇ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀ ਪਾਕਿਸਤਾਨੀ ਸੈਨਾ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਸੈਨਿਕਾਂ ਵੱਲੋਂ ਦਿਖਾਈ ਅਦੁੱਤੀ ਬਹਾਦਰੀ ਦੀ ਅਜਿਹੀ ਮਿਸਾਲ ਵਿਸ਼ਵ ਦੇ ਇਤਿਹਾਸ ਵਿਚ ਨਹੀਂ ਮਿਲਦੀ ਜੋ ਸਾਡੇ ਨੌਜਵਾਨਾਂ ਨੂੰ ਭਾਰਤੀ ਫੌਜ ਵਿਚ ਸ਼ਾਮਲ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ। ਕਾਰਗਿਲ ਯੁੱਧ ਦੀ ਅੱਜ 23ਵੀਂ ਬਰਸੀ: CM ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਆਪਣੇ ਜਾਂਬਾਜ਼ ਸਪੂਤਾਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਜੋ ਸਖ਼ਤ ਗਰਮੀ ਅਤੇ ਠੰਢ ਵਿਚ ਵੀ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸੈਨਿਕਾਂ ਦੇ ਮਿਸਾਲੀ ਯੋਗਦਾਨ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਾਡੇ ਸੈਨਿਕਾਂ ਵੱਲੋਂ ਕੀਤੀ ਜਾ ਰਹੀ ਦੇਸ਼ ਸੇਵਾ ਪ੍ਰਤੀ ਨਿਮਾਣੀ ਜਿਹੀ ਕੋਸ਼ਿਸ਼ ਹੈ। ਸਾਲ 1999 ਦੀ ਕਾਰਗਿਲ ਜੰਗ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਇਸ ਜੰਗ ਦੌਰਾਨ ਸਮੁੱਚਾ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ। ਭਗਵੰਤ ਮਾਨ ਨੇ ਦੱਸਿਆ ਕਿ ਇਕ ਕਲਾਕਾਰ ਹੋਣ ਦੇ ਨਾਤੇ ਉਸ ਵੇਲੇ ਉਨ੍ਹਾਂ ਨੇ ਆਪਣੇ ਬਾਕੀ ਸਾਥੀਆਂ ਨਾਲ ਭਾਰਤੀ ਫੌਜ ਲਈ ਫੰਡ ਇਕੱਠਾ ਕਰਨ ਲਈ ਵਿਸ਼ੇਸ਼ ਸ਼ੋਅ ਵੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ੋਅ ਤੋਂ ਇਕੱਤਰ ਹੋਈ ਸਮੁੱਚੀ ਰਕਮ ਸਤਿਕਾਰ ਦੇ ਤੌਰ ਉਤੇ ਪਟਿਆਲਾ ਛਾਉਣੀ ਵਿਖੇ ਭਾਰਤੀ ਫੌਜ ਨੂੰ ਸੌਂਪ ਦਿੱਤੀ ਸੀ। ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਅਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੀਆਂ ਮਹਿਲਾ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ। ਪੀ.ਏ.ਪੀ. ਬੈਂਡ ਦੇ ਨਾਲ ਪੀ.ਏ.ਪੀ. ਗਰੁੱਪ ਦੇ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿੱਤੀ ਗਈ। ਸਮਾਗਮ ਵਿਚ ਕਈ ਸੀਨੀਅਰ ਅਤੇ ਸੇਵਾ-ਮੁਕਤ ਰੱਖਿਆ ਅਫਸਰ ਵੀ ਸ਼ਾਮਲ ਹੋਏ। -PTC News


Top News view more...

Latest News view more...