ਦੇਸ਼ 'ਚ 24 ਘੰਟਿਆਂ 'ਚ 2,47,417 ਨਵੇਂ ਮਾਮਲੇ
ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 2,47,417 ਨਵੇਂ ਕੋਵਿਡ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੱਲ੍ਹ ਨਾਲੋਂ 27% ਵੱਧ ਹਨ ਅਤੇ 84,825 ਮਰੀਜ਼ ਸਿਹਤਯਾਬ ਹੋਏ ਹਨ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 11,17,531 ਹੈ ਅਤੇ ਰੋਜ਼ਾਨਾ ਪੌਜ਼ੀਟਿਵਿਟੀ ਰੇਟ 13.11 ਫੀਸਦੀ ਹੈ। ਓਮੀਕਰੋਨ ਦੇ 5488 ਕੇਸਾਂ ਦੀ ਪੁਸ਼ਟੀ ਹੋਈ ਹੈ। ਦਿੱਲੀ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਜ਼ਬਰਦਸਤ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਇੱਥੇ 27,561 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ 20 ਅਪ੍ਰੈਲ, 2021 ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਵੱਧ ਕੇਸ ਹਨ। ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਾਈਕ੍ਰੋਨ ਦੇ ਕੇਸ ਵੀ ਵੱਧ ਰਹੇ ਹਨ।
ਦੇਸ਼ ਦੇ 27 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ, ਹੁਣ ਤੱਕ ਕੋਰੋਨਾ ਵਾਇਰਸ ਦੇ ਇਸ ਰੂਪ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 5,488 ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਬੁੱਧਵਾਰ ਨੂੰ ਅਪਡੇਟ ਕੀਤੇ ਅੰਕੜਿਆਂ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਠੀਕ ਹੋ ਕੇ ਘਰ ਪਰਤ ਚੁੱਕੇ ਹਨ।India reports 2,47,417 fresh COVID cases (27% higher than yesterday) and 84,825 recoveries in the last 24 hours Active case: 11,17,531 Daily positivity rate: 13.11% Confirmed cases of Omicron: 5,488 pic.twitter.com/kSvYNqJHb2 — ANI (@ANI) January 13, 2022
ਇਹ ਵੀ ਪੜ੍ਹੋ:ਕੇਜਰੀਵਾਲ ਜਦੋਂ ਵੀ ਪੰਜਾਬ ਆਉਂਦੇ, ਕੋਰੋਨਾ ਫੈਲਾ ਕੇ ਜਾਂਦੇ : ਰਾਜ ਕੁਮਾਰ ਵੇਰਕਾ -PTC News