Tue, Apr 30, 2024
Whatsapp

ਮੁੰਬਈ ਹਮਲੇ ਦਾ ਸੁਰਾਗ ਦੇਣ ਵਾਲੇ ਨੂੰ ਅਮਰੀਕਾ ਸਰਕਾਰ ਵੱਲੋਂ ਦਿੱਤਾ ਜਾਵੇਗਾ 50 ਲੱਖ ਡਾਲਰ ਦਾ ਇਨਾਮ

Written by  Jashan A -- November 26th 2018 09:00 PM -- Updated: November 26th 2018 09:02 PM
ਮੁੰਬਈ ਹਮਲੇ ਦਾ ਸੁਰਾਗ ਦੇਣ ਵਾਲੇ ਨੂੰ ਅਮਰੀਕਾ ਸਰਕਾਰ ਵੱਲੋਂ ਦਿੱਤਾ ਜਾਵੇਗਾ 50 ਲੱਖ ਡਾਲਰ ਦਾ ਇਨਾਮ

ਮੁੰਬਈ ਹਮਲੇ ਦਾ ਸੁਰਾਗ ਦੇਣ ਵਾਲੇ ਨੂੰ ਅਮਰੀਕਾ ਸਰਕਾਰ ਵੱਲੋਂ ਦਿੱਤਾ ਜਾਵੇਗਾ 50 ਲੱਖ ਡਾਲਰ ਦਾ ਇਨਾਮ

ਮੁੰਬਈ ਹਮਲੇ ਦਾ ਸੁਰਾਗ ਦੇਣ ਵਾਲੇ ਨੂੰ ਅਮਰੀਕਾ ਸਰਕਾਰ ਵੱਲੋਂ ਦਿੱਤਾ ਜਾਵੇਗਾ 50 ਲੱਖ ਡਾਲਰ ਦਾ ਇਨਾਮ,ਮੁੰਬਈ: ਅਮਰੀਕਾ ਨੇ ਸਾਲ 2008 ਦੇ ਮੁੰਬਈ ਹਮਲੇ ਚ ਸ਼ਾਮਲ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਜਾਂ ਉਸ ਦਾ ਦੋਸ਼ ਸਿੱਧ ਕਰਨ ਲਈ ਸੂਚਨਾ ਦੇਣ ਵਾਲਿਆਂ ਨੂੰ 50 ਲੱਖ ਡਾਲਰ (ਲਗਭਗ 35 ਕਰੋੜ ਰੁਪਏ) ਦਾ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। mumbaiਦੱਸ ਦੇਈਏ ਕਿ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਮੁੰਬਈ ਹਮਲੇ ਦੀ 10ਵੀਂ ਬਰਸੀ ਮੌਕੇ ਇਸ ਵੱਡੇ ਪੁਰਸਕਾਰ ਦਾ ਐਲਾਨ ਕੀਤਾ ਹੈ। ਇਸ ਹਮਲੇ ਚ ਲਸ਼ਕਰ ਏ ਤੋਇਬਾ ਦੇ 10 ਪਾਕਿਸਤਾਨੀ ਅੱਤਵਾਦੀਆਂ ਨੇ ਭਾਰਤ ਦੀ ਵਿੱਤੀ ਰਾਜਧਾਨੀ ਤੇ ਹਮਲਾ ਕੀਤਾ ਸੀ ਜਿਸ ਵਿਚ 5 ਅਮਰੀਕੀਆਂ ਸਮੇਤ 166 ਲੋਕ ਮਾਰੇ ਗਏ ਸਨ। mumbai attackਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਵਲੋਂ ਇਹ ਕਾਰਵਾਈ ਉਪ ਰਾਸ਼ਟਰਪਤੀ ਮਾਈਕ ਪੈਂਸ ਦੇ ਸਿੰਗਾਪੁਰ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੈਠਕ ਕਰਨ ਮਗਰੋਂ ਤੁਰੰਤ ਚੁੱਕਿਆ ਗਿਆ ਕਦਮ ਹੈ। mumbaiਅਜਿਹਾ ਸਮਝਿਆ ਜਾਂਦਾ ਹੈ ਕਿ ਇਸ ਮੁੱਦੇ ਨੂੰ ਇਸ ਲਈ ਚੁੱਕਿਆ ਗਿਆ ਸੀ ਕਿ ਮੁੰਬਈ ਹਮਲੇ ਦੇ 10 ਸਾਲ ਲੰਘ ਜਾਣ ਬਾਵਜੂਦ ਹਮਲੇ ਚ ਸ਼ਾਮਲ ਦੋਸ਼ੀਆਂ ਨੂੰ ਇਨਸਾਫ ਦੇ ਦਾਇਰੇ ਚ ਨਹੀਂ ਲਿਆਇਆ ਗਿਆ ਹੈ। —PTC News


Top News view more...

Latest News view more...