Sat, Apr 20, 2024
Whatsapp

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ- ਸ਼੍ਰੋਮਣੀ ਕਮੇਟੀ

Written by  Riya Bawa -- June 17th 2022 04:03 PM
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ- ਸ਼੍ਰੋਮਣੀ ਕਮੇਟੀ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ।   ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਸ. ਰਮਦਾਸ ਅਨੁਸਾਰ ਜਥਾ 21 ਜੂਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ। SGPC ਇਹ ਵੀ ਪੜ੍ਹੋ : ਹਨੀ ਟਰੈਪ 'ਚ ਫਸਾਕੇ ਫਿਰੌਤੀ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼- 2 ਔਰਤਾਂ ਸਮੇਤ 4 ਕਾਬੂ ਦੂਜੇ ਪਾਸੇ ਬੀਤੇ ਦਿਨੀ ਕੇਂਦਰ ਸਰਕਾਰ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਜੱਥੇ ਦੇ ਨਾਲ ਗਿਆ ਕੋਈ ਸ਼ਰਧਾਲੂ ਜੇਕਰ ਪਾਕਿਸਤਾਨ ਪਹੁੰਚ ਜਾਂਦਾ ਹੈ ਅਤੇ ਕਿਸੇ ਪਾਕਿ ਅਧਿਕਾਰੀ ਜਾਂ ਪਾਕਿ ਨਿਵਾਸੀ ਦੀ ਮਹਿਮਾਨ ਨਿਵਾਜ਼ੀ ਦਾ ਹਿੱਸਾ ਬਣ ਜਾਂਦਾ ਹੈ ਤਾਂ ਉਸ ਦਾ ਨਾਂ ਬਲੈਕ ਲਿਸਟ ਯਾਨੀ ਕਿ ਕਾਲੀ ਸੂਚੀ ਵਿਚ ਪਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪਾਕਿਸਤਾਨੀ ਅਧਿਕਾਰੀਆਂ ਦੇ ਕਿਸੇ ਵੀ ਤਰ੍ਹਾਂ ਦੇ ਤਾਲਮੇਲ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।   ਜ਼ਿਕਰਯੋਗ ਹੈ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਤਿੰਨ ਸੌ ਤੋਂ ਵੱਧ ਸ਼ਰਧਾਲੂਆਂ ਦਾ ਜੱਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋ ਰਿਹਾ ਹੈ। ਇਹ ਜੱਥਾ 21 ਜੂਨ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਲਈ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥਾ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰੇਗਾ। 22 ਜੂਨ ਨੂੰ ਜਥਾ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਜਾਵੇਗਾ। 24 ਜੂਨ ਨੂੰ ਜੱਥਾ ਗੁਰਦੁਆਰਾ ਪੰਜਾ ਸਾਹਿਬ ਵਿਖੇ ਜਾਵੇਗਾ। ਇਹ ਜਥਾ 27 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ ਅਤੇ 30 ਜੂਨ ਨੂੰ ਵਾਪਸ ਭਾਰਤ ਪਰਤੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਭੇਜੇ ਗਏ ਪੱਤਰ ਬਾਰੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਦਾ ਕਹਿਣਾ ਹੈ ਕਿ ਇਹ ਪੱਤਰ ਸ਼੍ਰੋਮਣੀ ਕਮੇਟੀ ਨੂੰ ਮਿਲ ਗਿਆ ਹੈ। ਇਹ ਹਦਾਇਤ ਪੱਤਰ ਹਰ ਵਾਰ ਜਥਾ ਭੇਜਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਜਾਂਦਾ ਹੈ। ਪੱਤਰ ਵਿੱਚ ਦਿੱਤੀਆਂ ਹਦਾਇਤਾਂ ਹਰ ਵਾਰ ਇੱਕੋ ਜਿਹੀਆਂ ਹੁੰਦੀਆਂ ਹਨ।   -PTC News


Top News view more...

Latest News view more...