ਕੋਰੋਨਾ ਮਾਮਲਿਆਂ 'ਚ ਰਿਕਾਰਡ ਤੋੜ ਵਾਧਾ, 3 ਲੱਖ 52 ਹਜ਼ਾਰ 991 ਨਵੇਂ ਕੇਸ, 2812 ਮੌਤਾਂ
ਹਰ ਦਿਨ ਕੋਰੋਨਾ ਦੇ ਮਾਮਲੇ ਰਿਕਾਰਡ ਤੋੜ ਸਾਹਮਣੇ ਆ ਰਹੇ ਹਨ , ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾਵਾਇਰਸ ਦੇ ਤਿੰਨ ਲੱਖ 52 ਹਜ਼ਾਰ 991 ਨਵੇਂ ਕੇਸ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਸਭ ਤੋਂ ਵੱਧ ਹਨ। ਉਧਰ 2,812 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ ਹੁਣ ਐਕਟਿਵ ਕੇਸਾਂ ਦੀ ਗਿਣਤੀ 28 ਲੱਖ 13 ਹਜ਼ਾਰ 658 ਹੋ ਗਈ ਹੈ। ਹਾਲਾਂਕਿ ਕੱਲ੍ਹ 2 ਲੱਖ 19 ਹਜ਼ਾਰ 272 ਵਿਅਕਤੀ ਠੀਕ ਵੀ ਹੋਏ ਹਨ।
ਇਸ ਕੋਰੋਨਾ ਲਹਰਿ ਨੂੰ ਦੇਖੜੇ ਹੋਏ ਜਿਥੇ ਦੇਸ਼ ਦੇ ਸੂਬਿਆਂ ਵਿਚ ਪਬੰਦੀਆਂ ਵਧਾਈਆਂ ਗਈਆਂ ਹਨ ਉਥੇ ਹੀ ਹੁਣ ਬੀਤੇ ਦਿਨੀਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਲਾਗੂ ਲੌਕਡਾਊਨ ਨੂੰ ਇੱਕ ਹੋਰ ਹਫ਼ਤੇ ਲਈ ਵਧਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਵਿਚ ਕੋਵਿਡ -19 ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ ਅਤੇ ਪਿਛਲੇ ਦਿਨਾਂ ਵਿਚ ਸੰਕਰਮਣ ਦੀ ਦਰ 36 ਪ੍ਰਤੀਸ਼ਤ ਦੇ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਜਿਸ ਨੂੰ ਦੇਖਦੇ ਹੋਏ ਸਖਤੀਆਂ ਕਰਨੀਆਂ ਲਾਜ਼ਮੀ ਹੋ ਗਈਆਂ ਹਨ ਤਾਂ ਜੋ ਇਸ ਲਾਗ ਰੋਗ ਤੋਂ ਬਚਿਆ ਜਾ ਸਕੇ।
Click here to follow PTC News on Twitter