Fri, Jun 13, 2025
Whatsapp

2 ਕਿੱਲੋ 200 ਗ੍ਰਾਮ ਹੈਰੋਇਨ ਸਮੇਤ 3 ਮੁਲਜ਼ਮ ਗ੍ਰਿਫਤਾਰ, ਜਾਣੋ ਹੋਰ ਕੀ ਕੁਝ ਹੋਇਆ ਬਰਾਮਦ

Reported by:  PTC News Desk  Edited by:  Jashan A -- July 28th 2021 03:41 PM
2 ਕਿੱਲੋ 200 ਗ੍ਰਾਮ ਹੈਰੋਇਨ ਸਮੇਤ 3 ਮੁਲਜ਼ਮ ਗ੍ਰਿਫਤਾਰ, ਜਾਣੋ ਹੋਰ ਕੀ ਕੁਝ ਹੋਇਆ ਬਰਾਮਦ

2 ਕਿੱਲੋ 200 ਗ੍ਰਾਮ ਹੈਰੋਇਨ ਸਮੇਤ 3 ਮੁਲਜ਼ਮ ਗ੍ਰਿਫਤਾਰ, ਜਾਣੋ ਹੋਰ ਕੀ ਕੁਝ ਹੋਇਆ ਬਰਾਮਦ

ਲੁਧਿਆਣਾ: ਐੱਸ ਟੀ ਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਕਾਰਵਾਈ ਦੌਰਾਨ 2 ਅਲੱਗ-ਅਲੱਗ ਮਾਮਲਿਆਂ ਵਿੱਚ 3 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿੱਲੋ 200 ਗ੍ਰਾਮ ਹੈਰੋਇਨ ਬਰਾਮਦ ਦਿੱਤੀ ਹੈ, ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 12 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪ੍ਰੈੱਸ ਕਾਨਫਰੰਸ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਲੋਧੀ ਕਲੱਬ ਨਜ਼ਦੀਕ ਬੀਆਰਐੱਸ ਨਗਰ ਦੇ ਰਹਿਣ ਵਾਲੇ ਪਿਓ-ਪੁੱਤ ਜਿਨ੍ਹਾਂ ਵਿੱਚ ਸਤੀਸ਼ ਕੁਮਾਰ ਉਰਫ਼ ਸਤੀ ਅਤੇ ਉਸ ਦਾ ਪੁੱਤਰ ਸੂਰਜ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਗੱਡੀ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਚੋਂ 1ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਹੋਈ। ਸਤੀਸ਼ ਨੇ ਦੱਸਿਆ ਕਿ ਉਹ ਆਟੋ ਚਲਾਂਦਾ ਸੀ। ਕੁਛ ਸਮਾਂ ਪਹਲੇ ਉਸਨੇ ਹੈਰੋਇਨ ਵੇਚਣੀ ਸ਼ੁਰੂ ਕਰ ਦਿਤੀ। ਹੋਰ ਪੜ੍ਹੋ: ਧਨੌਲਾ ਦੇ ਲਵਪ੍ਰੀਤ ਦੀ ਖ਼ੁਦਕੁਸ਼ੀ ਦਾ ਮਾਮਲਾ: ਪੁਲਿਸ ਨੇ ਪਤਨੀ ਬੇਅੰਤ ਕੌਰ ਖਿਲਾਫ ਮਾਮਲਾ ਕੀਤਾ ਦਰਜ ਜਿਸ 'ਚ ਮੋਟੀ ਕਮਾਈ ਹਨ ਕਰਕੇ ਉਸਨੇ ਆਪਣੇ ਮੁੰਡੇ ਨੂੰ ਵੀ ਤਸਕਰੀ ਤੇ ਲਗਾ ਦਿੱਤਾ। ਉੱਥੇ ਹੀ ਇੱਕ ਦੂਜੇ ਮਾਮਲੇ ਵਿੱਚ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਜਦੋਂ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਮੁਜ਼ਲਮ ਦੀ ਪਹਿਚਾਣ ਮੋਹਿਤ ਨਿਵਾਸੀ ਵਿਜੈ ਨਗਰ ਟਿੱਬਾ ਰੋਡ ਲੁਧਿਆਣਾ ਦੇ ਰੂਪ 'ਚ ਹੋਈ ਹੈ। ਇਨ੍ਹਾਂ ਦੋਵਾਂ ਹੀ ਮਾਮਲਿਆਂ ਵਿੱਚ ਕੁੱਲ 2 ਕਿਲੋ 200 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਈ ਹੈ ਫੜੇ ਗਏ ਆਰੋਪੀ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਗ਼ੈਰਕਾਨੂੰਨੀ ਕਾਰੋਬਾਰ ਦੇ ਵਿੱਚ ਲਿਪਤ ਸਨ। ਜਿਨ੍ਹਾਂ ਤੋਂ ਹੁਣ ਅੱਗੇ ਦੀ ਪੁੱਛਗਿੱਛ ਜਾਰੀ ਹੈ। -PTC News


Top News view more...

Latest News view more...

PTC NETWORK