ਚੰਡੀਗੜ੍ਹ 'ਚ ਕੋਰੋਨਾ ਨੇ ਮਚਾਈ ਦਹਿਸ਼ਤ, ਡੇਢ ਸਾਲਾ ਬੱਚੇ ਸਮੇਤ 3 ਲੋਕਾਂ ਦੀ ਰਿਪੋਰਟ ਪਾਜ਼ੀਟਿਵ

By Shanker Badra - May 26, 2020 11:05 am

ਚੰਡੀਗੜ੍ਹ 'ਚ ਕੋਰੋਨਾ ਨੇ ਮਚਾਈ ਦਹਿਸ਼ਤ, ਡੇਢ ਸਾਲਾ ਬੱਚੇ ਸਮੇਤ 3 ਲੋਕਾਂ ਦੀ ਰਿਪੋਰਟ ਪਾਜ਼ੀਟਿਵ:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਚੰਡੀਗੜ੍ਹ ਸ਼ਹਿਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਅੱਜ ਸਵੇਰੇਬਾਪੂਧਾਮ ਕਾਲੋਨੀ 'ਚ ਡੇਢ ਸਾਲਾ ਬੱਚੇ ਸਮੇਤ 3 ਨਵੇਂ ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਹੁਣ ਸ਼ਹਿਰ ਵਿਚ ਕੋਰੋਨਾ ਨਾਲ ਸੰਕਰਮਿਤ ਹੋਣ ਦੀ ਗਿਣਤੀ 279 ਹੋ ਗਈ ਹੈ।

ਚੰਡੀਗੜ੍ਹ 'ਚ ਮੰਗਲਵਾਰ ਨੂੰ ਬਾਪੂਧਾਮ ਕਾਲੋਨੀ ਦੇ 3 ਨਵੇਂ ਮਰੀਜ਼ਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਮਰੀਜ਼ਾਂ 'ਚੋਂ ਇਕ 61 ਸਾਲ, ਇਕ 60 ਸਾਲ ਤੇ ਇਕ ਡੇਢ ਸਾਲ ਦਾ ਬੱਚਾ ਸ਼ਾਮਲ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ 14 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਦਰਜ ਕੀਤੇ ਗਏ ਸੀ। ਸ਼ਹਿਰ ਦੀ ਬਾਪੂਧਾਮ ਕਾਲੋਨੀ ਕੋਰੋਨਾ ਵਾਇਰਸ ਦਾ ਗੜ੍ਹ ਬਣੀ ਹੋਈ ਹੈ।

ਦੱਸ ਦੇਈਏ ਕਿ ਸ਼ਹਿਰ 'ਚ ਹੁਣ ਤੱਕ 279 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਓਥੇ ਹੀ ਸ਼ਹਿਰ 'ਚ ਹੁਣ ਤੱਕ 188 ਕੋਰੋਨਾ ਪਾਜ਼ੀਟਿਵ ਮਰੀਜ਼ ਠੀਕ ਹੋਣ ਤੋਂ ਬਾਅਦ ਡਿਸਚਾਰਜ ਕੀਤੇ ਜਾ ਚੁੱਕੇ ਹਨ ਜਦਕਿ ਸ਼ਹਿਰ 'ਚ ਕੋਰੋਨਾ ਨਾਲ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜਿਹੇ ਵਿਚ ਹੁਣ ਸ਼ਹਿਰ 'ਚ ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ 87 ਰਹਿ ਗਈ ਹੈ।
-PTCNews

adv-img
adv-img